ਹੁਕਮਨਾਮਾ ਸਾਹਿਬ

Hukamnama Sahib

Tuesday, 07 September 2021

ਮੰਗਲਵਾਰ, ੨੩ ਭਾਦੋਂ (ਸੰਮਤ ੫੫੩ ਨਾਨਕਸ਼ਾਹੀ)

Ang 669 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ॥

dhanaasaree mahalaa chauthhaa ||

ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥

eichhaa poorak sarab sukhadhaataa har jaa kai vas hai kaamadhenaa ||

ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

so aaisaa har dhiaaieeaai mere jeeaRe taa sarab sukh paaveh mere manaa ||1||

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥

jap man sat naam sadhaa sat naam ||

ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

halat palat mukh uoojal hoiee hai nit dhiaaieeaai har purakh nira(n)janaa || rahaau ||

ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥

jeh har simaran bhiaa teh upaadh gat keenee vaddabhaagee har japanaa ||

ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

jan naanak kau gur ieh mat dheenee jap har bhavajal taranaa ||2||6||12||

English Translation

Dhanaasaree, Fourth Mehla:

The Lord is the Fulfiller of desires, the Giver of total peace; the Kaamadhaynaa, the wish-fulfilling cow, is in His power.

So meditate on such a Lord, O my soul. Then, you shall obtain total peace, O my mind. ||1||

Chant, O my mind, the True Name, Sat Naam, the True Name.

In this world, and in the world beyond, your face shall be radiant, by meditating continually on the immaculate Lord God. ||Pause||

Wherever anyone remembers the Lord in meditation, disaster runs away from that place. By great good fortune, we meditate on the Lord.

The Guru has blessed servant Nanak with this understanding, that by meditating on the Lord, we cross over the terrifying world-ocean. ||2||6||12||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਚੌਥੀ ਪਾਤਿਸ਼ਾਹੀ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ

ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ

ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ

ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ।ਰਹਾਉ।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ । (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ

ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੬।੧੨

Source: BaniDB · Read Ang 669 in Sri Guru Granth Sahib Ji

On this day in earlier years

  • Monday, 07 September 2020 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Saturday, 07 September 2019 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Friday, 07 September 2018 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Thursday, 07 September 2017 ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ Ang 508 · Raag Gujri
  • Wednesday, 07 September 2016 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Monday, 07 September 2015 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans