ਹੁਕਮਨਾਮਾ ਸਾਹਿਬ

Hukamnama Sahib

Saturday, 11 September 2021

ਸ਼ਨਿੱਚਰਵਾਰ, ੨੭ ਭਾਦੋਂ (ਸੰਮਤ ੫੫੩ ਨਾਨਕਸ਼ਾਹੀ)

Ang 692 · Raag Dhanaasree · Bhagat Kabeer Ji

Reading: Permalink

ਗੁਰਮੁਖੀ (Gurmukhi)

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

jo jan bhaau bhagat kachh jaanai taa kau acharaj kaaho ||

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

jiau jal jal meh pais na nikasai tiau ddur milio julaaho ||1||

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

har ke logaa mai tau mat kaa bhoraa ||

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

jau tan kaasee tajeh kabeeraa ramieeaai kahaa nihoraa ||1|| rahaau ||

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

kahat kabeer sunahu re loiee bharam na bhoolahu koiee ||

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

kiaa kaasee kiaa uookhar magahar raam ridhai jau hoiee ||2||3||

English Translation

That humble being, who knows even a little about loving devotional worship - what surprises are there for him?

Like water, dripping into water, which cannot be separated out again, so is the weaver Kabeer, with softened heart, merged into the Lord. ||1||

O people of the Lord, I am just a simple-minded fool.

If Kabeer were to leave his body at Benares, and so liberate himself, what obligation would he have to the Lord? ||1||Pause||

Says Kabeer, listen, O people - do not be deluded by doubt.

What is the difference between Benares and the barren land of Maghar, if the Lord is within one's heart? ||2||3||

ਪੰਜਾਬੀ ਵਿਆਖਿਆ (Punjabi Explanation)

ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧।

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) ।

(ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ।

(ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ)

ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

Source: BaniDB · Read Ang 692 in Sri Guru Granth Sahib Ji

On this day in earlier years

  • Friday, 11 September 2020 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Wednesday, 11 September 2019 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ Ang 619 · Raag Sorath
  • Tuesday, 11 September 2018 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Ang 577 · Raag Vadhans
  • Monday, 11 September 2017 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Sunday, 11 September 2016 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Friday, 11 September 2015 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee