ਹੁਕਮਨਾਮਾ ਸਾਹਿਬ

Hukamnama Sahib

Sunday, 19 September 2021

ਐਤਵਾਰ, ੪ ਅੱਸੂ (ਸੰਮਤ ੫੫੩ ਨਾਨਕਸ਼ਾਹੀ)

Ang 660 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ਘਰੁ ੧ ਚਉਪਦੇ

dhanaasaree mahalaa pehilaa ghar pehilaa chaupadhe

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ikOankaar sat naam karataa purakh nirabhau niravair akaal moorat ajoonee saibha(n) gur prasaadh ||

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥

jeeau ddarat hai aapanaa kai siau karee pukaar ||

ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

dhookh visaaran seviaa sadhaa sadhaa dhaataar ||1||

ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

saahib meraa neet navaa sadhaa sadhaa dhaataar ||1|| rahaau ||

ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥

anadhin saahib seveeaai a(n)t chhaddaae soi ||

ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

sun sun meree kaamanee paar utaaraa hoi ||2||

ਦਇਆਲ ਤੇਰੈ ਨਾਮਿ ਤਰਾ ॥

dhiaal terai naam taraa ||

ਸਦ ਕੁਰਬਾਣੈ ਜਾਉ ॥੧॥ ਰਹਾਉ ॥

sadh kurabaanai jaau ||1|| rahaau ||

ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥

saraba(n) saachaa ek hai dhoojaa naahee koi ||

ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥

taa kee sevaa so kare jaa kau nadhar kare ||3||

ਤੁਧੁ ਬਾਝੁ ਪਿਆਰੇ ਕੇਵ ਰਹਾ ॥

tudh baajh piaare kev rahaa ||

ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥

saa vaddiaaiee dheh jit naam tere laag rahaa(n) ||

ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥

dhoojaa naahee koi jis aagai piaare jai kahaa ||1|| rahaau ||

ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥

sevee saahib aapanaa avar na jaacha(n)au koi ||

ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥

naanak taa kaa dhaas hai bi(n)dh bi(n)dh chukh chukh hoi ||4||

ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

saahib tere naam viTahu bi(n)dh bi(n)dh chukh chukh hoi ||1|| rahaau ||4||1||

English Translation

Dhanaasaree, First Mehla, First House, Chau-Padhay:

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

My soul is afraid; to whom should I complain?

I serve Him, who makes me forget my pains; He is the Giver, forever and ever. ||1||

My Lord and Master is forever new; He is the Giver, forever and ever. ||1||Pause||

Night and day, I serve my Lord and Master; He shall save me in the end.

Hearing and listening, O my dear sister, I have crossed over. ||2||

O Merciful Lord, Your Name carries me across.

I am forever a sacrifice to You. ||1||Pause||

In all the world, there is only the One True Lord; there is no other at all.

He alone serves the Lord, upon whom the Lord casts His Glance of Grace. ||3||

Without You, O Beloved, how could I even live?

Bless me with such greatness, that I may remain attached to Your Name.

There is no other, O Beloved, to whom I can go and speak. ||1||Pause||

I serve my Lord and Master; I ask for no other.

Nanak is His slave; moment by moment, bit by bit, he is a sacrifice to Him. ||4||

O Lord Master, I am a sacrifice to Your Name, moment by moment, bit by bit. ||1||Pause||4||1||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪਹਿਲੀ ਪਾਤਿਸ਼ਾਹੀ। ਚਉਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚ ਹੈ ਉਸ ਦਾ ਨਾਮ, ਰਚਣਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿੱਡਰ, ਦੁਸ਼ਮਣੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ

(ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧।

ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ

ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ)

ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ।

ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ ।

ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ ।

ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ

ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ।

Source: BaniDB · Read Ang 660 in Sri Guru Granth Sahib Ji

On this day in earlier years

  • Saturday, 19 September 2020 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Thursday, 19 September 2019 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Wednesday, 19 September 2018 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Tuesday, 19 September 2017 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Monday, 19 September 2016 ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ Ang 847 · Raag Bilaaval
  • Saturday, 19 September 2015 ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ Ang 572 · Raag Vadhans