ਹੁਕਮਨਾਮਾ ਸਾਹਿਬ

Hukamnama Sahib

Tuesday, 21 September 2021

ਮੰਗਲਵਾਰ, ੬ ਅੱਸੂ (ਸੰਮਤ ੫੫੩ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

Dhanaasaree, Fifth Mehla:

People try to deceive others, but the Inner-knower, the Searcher of hearts, knows everything.

They commit sins, and then deny them, while they pretend to be in Nirvaanaa. ||1||

They believe that You are far away, but You, O God, are near at hand.

Looking around, this way and that, the greedy people come and go. ||Pause||

As long as the doubts of the mind are not removed, liberation is not found.

Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ

ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ

ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Source: BaniDB · Read Ang 680 in Sri Guru Granth Sahib Ji

On this day in earlier years

  • Monday, 21 September 2020 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Saturday, 21 September 2019 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Friday, 21 September 2018 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Thursday, 21 September 2017 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Wednesday, 21 September 2016 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 21 September 2015 ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ Ang 496 · Raag Gujri