ਹੁਕਮਨਾਮਾ ਸਾਹਿਬ

Hukamnama Sahib

Thursday, 30 September 2021

ਵੀਰਵਾਰ, ੧੫ ਅੱਸੂ (ਸੰਮਤ ੫੫੩ ਨਾਨਕਸ਼ਾਹੀ)

Ang 709 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

sa(n)t udharan dhiaala(n) aasara(n) gopaal keerataneh ||

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

niramala(n) sa(n)t sa(n)gen oT naanak paramesureh ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

cha(n)dhan cha(n)dh na saradh rut mool na miTiee ghaa(n)m ||

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

seetal theevai naanakaa japa(n)dhaRo har naam ||2||

ਪਉੜੀ ॥

pauRee ||

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

charan kamal kee oT udhare sagal jan ||

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

sun parataap govi(n)dh nirabhau bhe man ||

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

toT na aavai mool sa(n)chiaa naam dhan ||

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

sa(n)t janaa siau sa(n)g paieeaai vaddai pun ||

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

aaTh pahar har dhiaai har jas nit sun ||17||

English Translation

Shalok:

The Merciful Lord is the Savior of the Saints; their only support is to sing the Kirtan of the Lord's Praises.

One becomes immaculate and pure, by associating with the Saints, O Nanak, and taking the Protection of the Transcendent Lord. ||1||

The burning of the heart is not dispelled at all, by sandalwood paste, the moon, or the cold season.

It only becomes cool, O Nanak, by chanting the Name of the Lord. ||2||

Pauree:

Through the Protection and Support of the Lord's lotus feet, all beings are saved.

Hearing of the Glory of the Lord of the Universe, the mind becomes fearless.

Nothing at all is lacking, when one gathers the wealth of the Naam.

The Society of the Saints is obtained, by very good deeds.

Twenty-four hours a day, meditate on the Lord, and listen continually to the Lord's Praises. ||17||

ਪੰਜਾਬੀ ਵਿਆਖਿਆ (Punjabi Explanation)

ਸਲੋਕ।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ

ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।

ਪਉੜੀ।

ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ

ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ ।

। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ

ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹ

ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Source: BaniDB · Read Ang 709 in Sri Guru Granth Sahib Ji

On this day in earlier years

  • Wednesday, 30 September 2020 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 740 · Raag Soohee
  • Monday, 30 September 2019 ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ Ang 817 · Raag Bilaaval
  • Sunday, 30 September 2018 ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ Ang 792 · Raag Soohee
  • Saturday, 30 September 2017 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Friday, 30 September 2016 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Wednesday, 30 September 2015 ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ Ang 896 · Raag Raamkalee