ਹੁਕਮਨਾਮਾ ਸਾਹਿਬ

Hukamnama Sahib

Monday, 04 October 2021

ਸੋਮਵਾਰ, ੧੯ ਅੱਸੂ (ਸੰਮਤ ੫੫੩ ਨਾਨਕਸ਼ਾਹੀ)

Ang 788 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੧ ॥

salok mahalaa pehilaa ||

ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥

vaahu khasam too vaahu jin rach rachanaa ham ke'ee ||

ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥

saagar lahar samu(n)dh sar vel varas varaahu ||

ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥

aap khaRoveh aap kar aapeenai aapaahu ||

ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥

gurmukh sevaa thai pavai unaman tat kamaahu ||

ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥

masakat lahahu majooreeaa ma(n)g ma(n)g khasam dharaahu ||

ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥

naanak pur dhar veparavaeh tau dhar uoonaa naeh ko sachaa veparavaahu ||1||

ਮਹਲਾ ੧ ॥

mahalaa pehilaa ||

ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥

aujal motee sohane ratanaa naal juRa(n)n ||

ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥

tin jar vairee naanakaa j budde theei mara(n)n ||2||

ਪਉੜੀ ॥

pauRee ||

ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥

har saalaahee sadhaa sadhaa tan man saup sareer ||

ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥

gur sabadhee sach paiaa sachaa gahir ga(n)bheer ||

ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥

man tan hiradhai rav rahiaa har heeraa heer ||

ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥

janam maran kaa dhukh giaa fir pavai na feer ||

ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥

naanak naam salaeh too har gunee gaheer ||10||

English Translation

SHALOK, THIRD MEHL:

O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord’s Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. || 1 ||

THIRD MEHL: The wife takes flowers, and fragrance of betel, and decorates herself. But her Husband Lord does not come to her bed, and so these efforts are useless. || 2 ||

THIRD MEHL: They are not said to be husband and wife, who merely sit together. They alone are called husband and wife, who have one light in two bodies. || 3 ||

PAUREE: Without the Fear of God, there is no devotional worship, and no love for the Naam, the Name of the Lord. Meeting with the True Guru, the Fear of God wells up, and one is embellished with the Fear and the Love of God. When the body and mind are imbued with the Lord’s Love, egotism and desire are conquered and subdued. The mind and body become immaculately pure and very beautiful, when one meets the Lord, the Destroyer of ego. Fear and love all belong to Him; He is the True Lord, permeating and pervading the Universe. || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ । ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ । ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।

ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ)।੨।

ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।

ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ); ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ । (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ । ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।

Source: SGPC Official; BaniDB · Read Ang 788 in Sri Guru Granth Sahib Ji

On this day in earlier years

  • Sunday, 04 October 2020 ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ Ang 847 · Raag Bilaaval
  • Friday, 04 October 2019 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Thursday, 04 October 2018 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Wednesday, 04 October 2017 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Tuesday, 04 October 2016 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Sunday, 04 October 2015 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath