ਹੁਕਮਨਾਮਾ ਸਾਹਿਬ

Hukamnama Sahib

Saturday, 09 October 2021

ਸ਼ਨਿਚਰਵਾਰ, ੨੪ ਅੱਸੂ (ਸੰਮਤ ੫੫੩ ਨਾਨਕਸ਼ਾਹੀ)

Ang 792 · Raag Soohee · Bhagat Kabeer Ji

Reading: Permalink

ਗੁਰਮੁਖੀ (Gurmukhi)

ਸੂਹੀ ਕਬੀਰ ਜੀ ॥

soohee kabeer jee ||

ਥਰਹਰ ਕੰਪੈ ਬਾਲਾ ਜੀਉ ॥

tharahar ka(n)pai baalaa jeeau ||

ਨਾ ਜਾਨਉ ਕਿਆ ਕਰਸੀ ਪੀਉ ॥੧॥

naa jaanau kiaa karasee peeau ||1||

ਰੈਨਿ ਗਈ ਮਤ ਦਿਨੁ ਭੀ ਜਾਇ ॥

rain giee mat dhin bhee jai ||

ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥

bhavar ge bag baiThe aai ||1|| rahaau ||

ਕਾਚੈ ਕਰਵੈ ਰਹੈ ਨ ਪਾਨੀ ॥

kaachai karavai rahai na paanee ||

ਹੰਸੁ ਚਲਿਆ ਕਾਇਆ ਕੁਮਲਾਨੀ ॥੨॥

ha(n)s chaliaa kaiaa kumalaanee ||2||

ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥

kuaar ka(n)niaa jaise karat seegaaraa ||

ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥

kiau raleeaa maanai baajh bhataaraa ||3||

ਕਾਗ ਉਡਾਵਤ ਭੁਜਾ ਪਿਰਾਨੀ ॥

kaag uddaavat bhujaa piraanee ||

ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥

keh kabeer ieh kathaa siraanee ||4||2||

English Translation

SOOHEE, KABEER JEE:

My innocent soul trembles and shakes. I do not know how my Husband Lord will deal with me. || 1 ||

The night of my youth has passed away; will the day of old age also pass away? My dark hairs, like bumble bees, have gone away, and grey hairs, like cranes, have settled upon my head. || 1 || Pause ||

Water does not remain in the unbaked clay pot; when the soul-swan departs, the body withers away. || 2 ||

I decorate myself like a young virgin; but how can I enjoy pleasures, without my Husband Lord? || 3 ||

My arm is tired, driving away the crows. Says Kabeer, this is the way the story of my life ends. || 4 || 2 ||

ਪੰਜਾਬੀ ਵਿਆਖਿਆ (Punjabi Explanation)

(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧।

(ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ । (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ । (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ।

(ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ)।੨।

ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ)।੩।

ਕਬੀਰ ਆਖਦਾ ਹੈ—(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ।੪।੨।

Source: SGPC Official; BaniDB · Read Ang 792 in Sri Guru Granth Sahib Ji

On this day in earlier years

  • Friday, 09 October 2020 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Wednesday, 09 October 2019 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Tuesday, 09 October 2018 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Monday, 09 October 2017 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ Ang 616 · Raag Sorath
  • Sunday, 09 October 2016 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Friday, 09 October 2015 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee