ਹੁਕਮਨਾਮਾ ਸਾਹਿਬ

Hukamnama Sahib

Thursday, 21 October 2021

ਵੀਰਵਾਰ, ੫ ਕੱਤਕ (ਸੰਮਤ ੫੫੩ ਨਾਨਕਸ਼ਾਹੀ)

Ang 673 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

tum dhaate Thaakur pratipaalak naik khasam hamaare ||

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

nimakh nimakh tum hee pratipaalahu ham baarik tumare dhaare ||1||

ਜਿਹਵਾ ਏਕ ਕਵਨ ਗੁਨ ਕਹੀਐ ॥

jihavaa ek kavan gun kaheeaai ||

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

besumaar bea(n)t suaamee tero a(n)t na kin hee laheeaai ||1|| rahaau ||

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

koT paraadh hamaare kha(n)ddahu anik bidhee samajhaavahu ||

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ham agiaan alap mat thoree tum aapan biradh rakhaavahu ||2||

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

tumaree saran tumaaree aasaa tum hee sajan suhele ||

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

raakhahu raakhanahaar dhiaalaa naanak ghar ke gole ||3||12||

English Translation

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 ||

I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause ||

You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 ||

I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧।

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨।

ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।

Source: SGPC Official; BaniDB · Read Ang 673 in Sri Guru Granth Sahib Ji

On this day in earlier years

  • Wednesday, 21 October 2020 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Monday, 21 October 2019 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Sunday, 21 October 2018 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Saturday, 21 October 2017 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Friday, 21 October 2016 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Wednesday, 21 October 2015 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree