ਹੁਕਮਨਾਮਾ ਸਾਹਿਬ

Hukamnama Sahib

Thursday, 18 November 2021

ਵੀਰਵਾਰ, ੩ ਮੱਘਰ (ਸੰਮਤ ੫੫੩ ਨਾਨਕਸ਼ਾਹੀ)

Ang 670 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ॥

dhanaasaree mahalaa chauthhaa ||

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

mere saahaa mai har dharasan sukh hoi ||

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

hamaree bedhan too jaanataa saahaa avar kiaa jaanai koi || rahaau ||

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

saachaa saahib sach too mere saahaa teraa keeaa sach sabh hoi ||

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

jhooThaa kis kau aakheeaai saahaa dhoojaa naahee koi ||1||

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

sabhanaa vich too varatadhaa saahaa sabh tujheh dhiaaveh dhin raat ||

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

sabh tujh hee thaavahu ma(n)gadhe mere saahaa too sabhanaa kareh ik dhaat ||2||

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

sabh ko tujh hee vich hai mere saahaa tujh te baahar koiee naeh ||

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

sabh jeea tere too sabhas dhaa mere saahaa sabh tujh hee maeh samaeh ||3||

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

sabhanaa kee too aas hai mere piaare sabh tujheh dhiaaveh mere saeh ||

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

jiau bhaavai tiau rakh too mere piaare sach naanak ke paatisaeh ||4||7||13||

English Translation

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause ||

O True Lord and Master, You are truly my King; whatever You do, all that is True. Who should I call a liar? There is no other than You, O King. || 1 ||

You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 ||

All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 ||

You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

Source: SGPC Official; BaniDB · Read Ang 670 in Sri Guru Granth Sahib Ji

On this day in earlier years

  • Wednesday, 18 November 2020 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Monday, 18 November 2019 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Sunday, 18 November 2018 ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ Ang 648 · Raag Sorath
  • Saturday, 18 November 2017 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Friday, 18 November 2016 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Wednesday, 18 November 2015 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree