ਹੁਕਮਨਾਮਾ ਸਾਹਿਬ

Hukamnama Sahib

Tuesday, 23 November 2021

ਮੰਗਲਵਾਰ, ੮ ਮੱਘਰ (ਸੰਮਤ ੫੫੩ ਨਾਨਕਸ਼ਾਹੀ)

Ang 531 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ੫ ॥

dhevaga(n)dhaaree 5 ||

ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥

maiee jo prabh ke gun gaavai || safal aaiaa jeevan fal taa ko paarabraham liv laavai ||1|| rahaau ||

ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥

su(n)dhar sughaR soor so betaa jo saadhoo sa(n)g paavai ||

ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥

naam uchaar kare har rasanaa bahuR na jonee dhaavai ||1||

ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥

pooran braham raviaa man tan meh aan na dhirasaTee aavai ||

ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

narak rog nahee hovat jan sa(n)g naanak jis laR laavai ||2||14||

English Translation

DAYV-GANDHAAREE, FIFTH MEHL:

O mother, how fruitful is the birth of one who sings the Glories of God, and enshrines love for the Supreme Lord God. || 1 || Pause ||

Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. || 1 ||

The Perfect Lord God pervades his mind and body; he does not look upon any other. Hell and disease do not afflict one who joins the Company of the Lord’s humble servants, O Nanak; the Lord attaches him to the hem of His robe. || 2 || 14 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।

ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।

ਹੇ ਨਾਨਕ! (ਆਖ—) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

Source: SGPC Official; BaniDB · Read Ang 531 in Sri Guru Granth Sahib Ji

On this day in earlier years

  • Monday, 23 November 2020 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Saturday, 23 November 2019 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 670 · Raag Sorath
  • Friday, 23 November 2018 ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ Ang 710 · Raag Jaithsree
  • Thursday, 23 November 2017 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ Ang 558 · Raag Vadhans
  • Wednesday, 23 November 2016 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Monday, 23 November 2015 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang