ਹੁਕਮਨਾਮਾ ਸਾਹਿਬ

Hukamnama Sahib

Friday, 10 December 2021

ਸ਼ੁੱਕਰਵਾਰ, ੨੫ ਮੱਘਰ (ਸੰਮਤ ੫੫੩ ਨਾਨਕਸ਼ਾਹੀ)

Ang 563 · Raag Vadhans · Guru Arjan Dev Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੫ ॥

vaddaha(n)s mahalaa panjavaa ||

ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥

saadhasa(n)g har a(n)mrit peejai ||

ਨਾ ਜੀਉ ਮਰੈ ਨ ਕਬਹੂ ਛੀਜੈ ॥੧॥

naa jeeau marai na kabahoo chheejai ||1||

ਵਡਭਾਗੀ ਗੁਰੁ ਪੂਰਾ ਪਾਈਐ ॥

vaddabhaagee gur pooraa paieeaai ||

ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥

gur kirapaa te prabhoo dhiaaieeaai ||1|| rahaau ||

ਰਤਨ ਜਵਾਹਰ ਹਰਿ ਮਾਣਕ ਲਾਲਾ ॥

ratan javaahar har maanak laalaa ||

ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥

simar simar prabh bhe nihaalaa ||2||

ਜਤ ਕਤ ਪੇਖਉ ਸਾਧੂ ਸਰਣਾ ॥

jat kat pekhau saadhoo saranaa ||

ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥

har gun gai niramal man karanaa ||3||

ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥

ghaT ghaT a(n)tar meraa suaamee vooThaa ||

ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

naanak naam paiaa prabh tooThaa ||4||6||

English Translation

Wadahans, Fifth Mehla:

In the Saadh Sangat, the Company of the Holy, drink in the Ambrosial Nectar of the Lord.

The soul does not die, nor does it ever waste away. ||1||

By great good fortune, one meets the Perfect Guru.

By Guru's Grace, one meditates on God. ||1||Pause||

The Lord is the jewel, the pearl, the gem, the diamond.

Meditating, meditating in remembrance on God, I am in ecstasy. ||2||

Wherever I look, I see the Sanctuary of the Holy.

Singing the Glorious Praises of the Lord, my soul becomes immaculately pure. ||3||

Within each and every heart, dwells my Lord and Master.

O Nanak, one obtains the Naam, the Name of the Lord, when God bestows His Mercy. ||4||6||

ਪੰਜਾਬੀ ਵਿਆਖਿਆ (Punjabi Explanation)

ਵਡਹੰਸ ਪੰਜਵੀਂ ਪਾਤਸ਼ਾਹੀ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ

(ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ ।੧।

ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ

ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ ।੧।ਰਹਾਉ।

ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ ।

ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ ।੨।

ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ)

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ ।੩।

ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ

(ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ ।੪।੬।

Source: BaniDB · Read Ang 563 in Sri Guru Granth Sahib Ji

On this day in earlier years

  • Thursday, 10 December 2020 ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ Ang 673 · Raag Sorath
  • Tuesday, 10 December 2019 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 761 · Raag Dhanaasree
  • Monday, 10 December 2018 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Sunday, 10 December 2017 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ Ang 632 · Raag Sorath
  • Saturday, 10 December 2016 ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ Ang 605 · Raag Sorath
  • Thursday, 10 December 2015 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ Ang 558 · Raag Vadhans