ਹੁਕਮਨਾਮਾ ਸਾਹਿਬ

Hukamnama Sahib

Tuesday, 28 December 2021

ਮੰਗਲਵਾਰ, 14 ਪੋਹ (ਸੰਮਤ 553 ਨਾਨਕਸ਼ਾਹੀ)

Ang 632 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

man re prabh kee saran bichaaro ||

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

jeh simarat ganakaa see udharee taa ko jas ur dhaaro ||1|| rahaau ||

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

aTal bhio dhraooa jaa kai simaran ar nirabhai padh paiaa ||

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

dhukh harataa ieh bidh ko suaamee tai kaahe bisaraiaa ||1||

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

jab hee saran gahee kirapaa nidh gaj garaeh te chhooTaa ||

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

mahamaa naam kahaa lau baranau raam kahat ba(n)dhan teh tooTaa ||2||

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ajaamal paapee jag jaane nimakh maeh nisataaraa ||

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

naanak kahat chet chi(n)taaman tai bhee utareh paaraa ||3||4||

English Translation

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause ||

Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 ||

As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 ||

Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

ਪੰਜਾਬੀ ਵਿਆਖਿਆ (Punjabi Explanation)

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।

ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

Source: SGPC Official; BaniDB · Read Ang 632 in Sri Guru Granth Sahib Ji

On this day in earlier years

  • Monday, 28 December 2020 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Saturday, 28 December 2019 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Friday, 28 December 2018 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval
  • Thursday, 28 December 2017 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Wednesday, 28 December 2016 ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ Ang 586 · Raag Vadhans
  • Monday, 28 December 2015 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree