ਹੁਕਮਨਾਮਾ ਸਾਹਿਬ

Hukamnama Sahib

Wednesday, 05 January 2022

ਬੁੱਧਵਾਰ, ੨੨ ਪੋਹ (ਸੰਮਤ ੫੫੩ ਨਾਨਕਸ਼ਾਹੀ)

Ang 619 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

hamaree ganat na ganeeaa kaiee apanaa biradh pachhaan ||

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

haath dhei raakhe kar apune sadhaa sadhaa ra(n)g maan ||1||

ਸਾਚਾ ਸਾਹਿਬੁ ਸਦ ਮਿਹਰਵਾਣ ॥

saachaa saahib sadh miharavaan ||

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ba(n)dh paiaa merai satigur poorai hoiee sarab kaliaan || rahaau ||

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

jeeau pai pi(n)dd jin saajiaa dhitaa painan khaan ||

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

apane dhaas kee aap paij raakhee naanak sadh kurabaan ||2||16||44||

English Translation

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 ||

The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause ||

The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

Source: SGPC Official; BaniDB · Read Ang 619 in Sri Guru Granth Sahib Ji

On this day in earlier years

  • Tuesday, 05 January 2021 ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ Ang 666 · Raag Dhanaasree
  • Sunday, 05 January 2020 ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ Ang 832 · Raag Bilaaval
  • Saturday, 05 January 2019 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550
  • Friday, 05 January 2018 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Thursday, 05 January 2017 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Tuesday, 05 January 2016 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ Ang 658 · Raag Sorath