ਹੁਕਮਨਾਮਾ ਸਾਹਿਬ

Hukamnama Sahib

Thursday, 10 March 2022

ਵੀਰਵਾਰ, ੨੭ ਫੱਗਣ (ਸੰਮਤ ੫੫੩ ਨਾਨਕਸ਼ਾਹੀ)

Ang 873 · Raag Gond · Bhagat Naam Dev Ji

Reading: Permalink

ਗੁਰਮੁਖੀ (Gurmukhi)

ਗੋਂਡ ॥

go(n)dd ||

ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥

mo kau taar le raamaa taar le ||

ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥

mai ajaan jan taribe na jaanau baap beeThulaa baeh dhe ||1|| rahaau ||

ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥

nar te sur hoi jaat nimakh mai satigur budh sikhalaiee ||

ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥

nar te upaj surag kau jeetio so avakhadh mai paiee ||1||

ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥

jahaa jahaa dhooa naaradh Teke naik Tikaavahu moh ||

ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥

tere naam avila(n)b bahut jan udhare naame kee nij mat eh ||2||3||

English Translation

GOND

Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause ||

I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 ||

Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ । ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ।

(ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! (ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ)।੧।

ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ।੨।੩।

Source: SGPC Official; BaniDB · Read Ang 873 in Sri Guru Granth Sahib Ji

On this day in earlier years

  • Wednesday, 10 March 2021 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Tuesday, 10 March 2020 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ Ang 731 · Raag Soohee
  • Sunday, 10 March 2019 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 709 · Raag Gujri
  • Saturday, 10 March 2018 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Friday, 10 March 2017 ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ Ang 800 · Raag Bilaaval
  • Thursday, 10 March 2016 ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ Ang 569 · Raag Vadhans