ਹੁਕਮਨਾਮਾ ਸਾਹਿਬ

Hukamnama Sahib

Saturday, 12 March 2022

ਸ਼ਨਿੱਚਰਵਾਰ, ੨੯ ਫੱਗਣ (ਸੰਮਤ ੫੫੩ ਨਾਨਕਸ਼ਾਹੀ)

Ang 955 · Raag Raamkalee · Guru Nanak Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੧ ॥

salok mahalaa pehilaa ||

ਵੇਲਿ ਪਿੰਞਾਇਆ ਕਤਿ ਵੁਣਾਇਆ ॥

vel pi(n)n(j)aiaa kat vunaiaa ||

ਕਟਿ ਕੁਟਿ ਕਰਿ ਖੁੰਬਿ ਚੜਾਇਆ ॥

kaT kuT kar khu(n)b chaRaiaa ||

ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥

lohaa vadde dharajee paaRe sooiee dhaagaa seevai ||

ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥

eiau pat paaTee sifatee seepai naanak jeevat jeevai ||

ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥

hoi puraanaa kapaR paaTai sooiee dhaagaa ga(n)ddai ||

ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥

maahu pakh kih chalai naahee ghaRee muhat kichh ha(n)ddai ||

ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥

sach puraanaa hovai naahee seetaa kadhe na paaTai ||

ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

naanak saahib sacho sachaa tichar jaapee jaapai ||1||

ਮਃ ੧ ॥

mahalaa pehilaa ||

ਸਚ ਕੀ ਕਾਤੀ ਸਚੁ ਸਭੁ ਸਾਰੁ ॥

sach kee kaatee sach sabh saar ||

ਘਾੜਤ ਤਿਸ ਕੀ ਅਪਰ ਅਪਾਰ ॥

ghaaRat tis kee apar apaar ||

ਸਬਦੇ ਸਾਣ ਰਖਾਈ ਲਾਇ ॥

sabadhe saan rakhaiee lai ||

ਗੁਣ ਕੀ ਥੇਕੈ ਵਿਚਿ ਸਮਾਇ ॥

gun kee thekai vich samai ||

ਤਿਸ ਦਾ ਕੁਠਾ ਹੋਵੈ ਸੇਖੁ ॥

tis dhaa kuThaa hovai sekh ||

ਲੋਹੂ ਲਬੁ ਨਿਕਥਾ ਵੇਖੁ ॥

lohoo lab nikathaa vekh ||

ਹੋਇ ਹਲਾਲੁ ਲਗੈ ਹਕਿ ਜਾਇ ॥

hoi halaal lagai hak jai ||

ਨਾਨਕ ਦਰਿ ਦੀਦਾਰਿ ਸਮਾਇ ॥੨॥

naanak dhar dheedhaar samai ||2||

ਮਃ ੧ ॥

mahalaa pehilaa ||

ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥

kamar kaTaaraa ba(n)kuRaa ba(n)ke kaa asavaar ||

ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥

garab na keejai naanakaa mat sir aavai bhaar ||3||

ਪਉੜੀ ॥

pauRee ||

ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥

so satasa(n)gat sabadh milai jo gurmukh chalai ||

ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥

sach dhiaain se sache jin har kharach dhan palai ||

ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥

bhagat sohan gun gaavadhe gurmat achalai ||

ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥

ratan beechaar man vasiaa gur kai sabadh bhalai ||

ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥

aape mel milaidhaa aape dhei vaddiaaiee ||19||

English Translation

SHALOK, FIRST MEHL:

The cotton is ginned, woven and spun; the cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord’s Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment. But the Truth does not grow old; and when it is stitched, it is never torn again. O Nanak, the Lord and Master is the Truest of the True. While we meditate on Him, we see Him. || 1 ||

FIRST MEHL: The knife is Truth, and its steel is totally True. Its workmanship is incomparably beautiful. It is sharpened on the grindstone of the Shabad. It is placed in the scabbard of virtue. If the Shaykh is killed with that, then the blood of greed will spill out. One who is slaughtered in this ritualistic way, will be attached to the Lord. O Nanak, at the Lord’s door, he is absorbed into His Blessed Vision. || 2 ||

FIRST MEHL: A beautiful dagger hangs by your waist, and you ride such a beautiful horse. But don’t be too proud; O Nanak, you may fall head first to the ground. || 3 ||

PAUREE: They alone walk as Gurmukh, who receive the Shabad in the Sat Sangat, the True Congregation. Meditating on the True Lord, they become truthful; they carry in their robes the supplies of the Lord’s wealth. The devotees look beautiful, singing the Praises of the Lord; following the Guru’s Teachings, they become stable and unchanging. They enshrine the jewel of contemplation within their minds, and the most sublime Word of the Guru’s Shabad. He Himself unites in His Union; He Himself grants glorious greatness. || 19 ||

ਪੰਜਾਬੀ ਵਿਆਖਿਆ (Punjabi Explanation)

(ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ । (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ । (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ । ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ।੧।

ਜੇ ਪ੍ਰਭੂ ਦੇ ਨਾਮ ਦੀ ਛੁਰੀ ਹੋਵੇ, ਪ੍ਰਭੂ ਦਾ ਨਾਮ ਹੀ (ਉਸ ਛੁਰੀ ਦਾ) ਸਾਰਾ ਲੋਹਾ ਹੋਵੇ, ਉਸ ਛੁਰੀ ਦੀ ਘਾੜਤ ਬਹੁਤ ਸੁੰਦਰ ਹੁੰਦੀ ਹੈ; ਇਹ ਛੁਰੀ ਸਤਿਗੁਰੂ ਦੇ ਸ਼ਬਦ ਦੀ ਸਾਣ ਤੇ ਰੱਖ ਕੇ ਤੇਜ਼ ਕੀਤੀ ਜਾਂਦੀ ਹੈ, ਤੇ ਇਹ ਪ੍ਰਭੂ ਦੇ ਗੁਣਾਂ ਦੀ ਮਿਆਨ ਵਿਚ ਟਿਕੀ ਰਹਿੰਦੀ ਹੈ । ਜੇ ਸ਼ੇਖ਼ ਇਸ ਛੁਰੀ ਦਾ ਕੁੱਠਾ ਹੋਇਆ ਹੋਵੇ (ਭਾਵ, ਜੇ ‘ਸ਼ੇਖ਼’ ਦਾ ਜੀਵਨ ਪ੍ਰਭੂ ਦੇ ਨਾਮ, ਸਤਿਗੁਰੂ ਦੇ ਸ਼ਬਦ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਘੜਿਆ ਹੋਇਆ ਹੋਵੇ) ਤਾਂ ਉਸ ਦੇ ਅੰਦਰੋਂ ਲੱਬ-ਰੂਪ ਲਹੂ ਜ਼ਰੂਰ ਨਿਕਲ ਜਾਂਦਾ ਹੈ, ਇਸ ਤਰ੍ਹਾਂ ਹਲਾਲ ਹੋ ਕੇ (ਕੁੱਠਾ ਜਾ ਕੇ) ਉਹ ਪ੍ਰਭੂ ਵਿਚ ਜੁੜਦਾ ਹੈ, ਤੇ, ਹੇ ਨਾਨਕ! ਪ੍ਰਭੂ ਦੇ ਦਰ ਤੇ (ਅੱਪੜ ਕੇ) ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦਾ ਹੈ।੨।

ਲੱਕ ਦੁਆਲੇ ਸੋਹਣੀ ਜਿਹੀ ਕਟਾਰ ਹੋਵੇ ਤੇ ਸੋਹਣੇ ਘੋੜੇ ਦਾ ਸੁਆਰ ਹੋਵੇ, (ਫਿਰ ਭੀ) ਹੇ ਨਾਨਕ! ਮਾਣ ਨਾਹ ਕਰੀਏ, (ਕੀਹ ਪਤਾ ਹੈ) ਮਤਾਂ ਸਿਰ-ਭਾਰ ਡਿੱਗ ਪਏ।੩।

ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸਾਧ ਸੰਗਤਿ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਜੁੜਦਾ ਹੈ । ਜਿਨ੍ਹਾਂ ਮਨੁੱਖਾਂ ਦੇ ਪੱਲੇ ਪ੍ਰਭੂ ਦਾ ਨਾਮ-ਰੂਪ ਧਨ ਹੈ (ਜ਼ਿੰਦਗੀ ਦੇ ਸਫ਼ਰ ਲਈ) ਖ਼ਰਚ ਹੈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਸਿਮਰਦੇ ਹਨ ਤੇ ਉਸੇ ਦਾ ਰੂਪ ਹੋ ਜਾਂਦੇ ਹਨ । ਬੰਦਗੀ ਕਰਨ ਵਾਲੇ ਬੰਦੇ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਸੋਹਣੇ ਲੱਗਦੇ ਹਨ, ਸਤਿਗੁਰੂ ਦੀ ਮੱਤ ਲੈ ਕੇ ਉਹ ਅਡੋਲ ਹੋ ਜਾਂਦੇ ਹਨ, ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਸ੍ਰੇਸ਼ਟ ਨਾਮ ਦੀ ਵਿਚਾਰ ਆ ਵੱਸਦੀ ਹੈ । (ਭਗਤ ਜਨਾਂ ਨੂੰ) ਪ੍ਰਭੂ ਆਪ ਹੀ ਆਪਣੇ ਵਿਚ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਸੋਭਾ ਦੇਂਦਾ ਹੈ।੧੯।

Source: SGPC Official; BaniDB · Read Ang 955 in Sri Guru Granth Sahib Ji

On this day in earlier years

  • Friday, 12 March 2021 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee
  • Thursday, 12 March 2020 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Tuesday, 12 March 2019 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 804 · Raag Bihaagraa
  • Monday, 12 March 2018 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Sunday, 12 March 2017 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Saturday, 12 March 2016 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ Ang 616 · Raag Sorath