ਹੁਕਮਨਾਮਾ ਸਾਹਿਬ

Hukamnama Sahib

Sunday, 27 March 2022

ਐਤਵਾਰ, ੧੪ ਚੇਤ (ਸੰਮਤ ੫੫੪ ਨਾਨਕਸ਼ਾਹੀ)

Ang 603 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੩ ॥

soraTh mahalaa teejaa ||

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

bin satigur seve bahutaa dhukh laagaa jug chaare bharamaiee ||

ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥

ham dheen tum jug jug dhaate sabadhe dheh bujhaiee ||1||

ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥

har jeeau kirapaa karahu tum piaare ||

ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

satigur dhaataa mel milaavahu har naam dhevahu aadhaare || rahaau ||

ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥

manasaa maar dhubidhaa sahaj samaanee paiaa naam apaaraa ||

ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥

har ras chaakh man niramal hoaa kilabikh kaaTanahaaraa ||2||

ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥

sabadh marahu fir jeevahu sadh hee taa fir maran na hoiee ||

ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥

a(n)mrit naam sadhaa man meeThaa sabadhe paavai koiee ||3||

ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥

dhaatai dhaat rakhee hath apanai jis bhaavai tis dheiee ||

ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

naanak naam rate sukh paiaa dharageh jaapeh seiee ||4||11||

English Translation

SORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver – please, grant me the understanding of the Shabad. || 1 ||

O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name. || Pause ||

Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 ||

Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 ||

The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।

ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

Source: SGPC Official; BaniDB · Read Ang 603 in Sri Guru Granth Sahib Ji

On this day in earlier years

  • Saturday, 27 March 2021 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Friday, 27 March 2020 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Wednesday, 27 March 2019 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 652 · Raag Sorath
  • Tuesday, 27 March 2018 ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ Ang 786 · Raag Soohee
  • Monday, 27 March 2017 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Sunday, 27 March 2016 ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ Ang 486 · Raag Aasaa