ਹੁਕਮਨਾਮਾ ਸਾਹਿਬ

Hukamnama Sahib

Thursday, 31 March 2022

ਵੀਰਵਾਰ, ੧੮ ਚੇਤ (ਸੰਮਤ ੫੫੪ ਨਾਨਕਸ਼ਾਹੀ)

Ang 578 · Raag Vadhans · Guru Arjan Dev Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੫ ॥

vaddaha(n)s mahalaa panjavaa ||

ਪ੍ਰਭ ਕਰਣ ਕਾਰਣ ਸਮਰਥਾ ਰਾਮ ॥

prabh karan kaaran samarathaa raam ||

ਰਖੁ ਜਗਤੁ ਸਗਲ ਦੇ ਹਥਾ ਰਾਮ ॥

rakh jagat sagal dhe hathaa raam ||

ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥

samarath saranaa jog suaamee kirapaa nidh sukhadhaataa ||

ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥

ha(n)au kurabaanee dhaas tere jinee ek pachhaataa ||

ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥

varan chihan na jai lakhiaa kathan te akathaa ||

ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥

binava(n)t naanak sunahu binatee prabh karan kaaran samarathaa ||1||

ਏਹਿ ਜੀਅ ਤੇਰੇ ਤੂ ਕਰਤਾ ਰਾਮ ॥

eh jeea tere too karataa raam ||

ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥

prabh dhookh dharadh bhram harataa raam ||

ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥

bhram dhookh dharadh nivaar khin meh rakh leh dheen dhaiaalaa ||

ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥

maat pitaa suaam sajan sabh jagat baal gopaalaa ||

ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥

jo saran aavai gun nidhaan paavai so bahuR janam na marataa ||

ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥

binava(n)t naanak dhaas teraa sabh jeea tere too karataa ||2||

ਆਠ ਪਹਰ ਹਰਿ ਧਿਆਈਐ ਰਾਮ ॥

aaTh pahar har dhiaaieeaai raam ||

ਮਨ ਇਛਿਅੜਾ ਫਲੁ ਪਾਈਐ ਰਾਮ ॥

man ichhiaRaa fal paieeaai raam ||

ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥

man ichh paieeaai prabh dhiaaieeaai miTeh jam ke traasaa ||

ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥

gobidh gaiaa saadh sa(n)gaiaa bhiee pooran aasaa ||

ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥

taj maan moh vikaar sagale prabhoo kai man bhaieeaai ||

ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥

binava(n)t naanak dhinas rainee sadhaa har har dhiaaieeaai ||3||

ਦਰਿ ਵਾਜਹਿ ਅਨਹਤ ਵਾਜੇ ਰਾਮ ॥

dhar vaajeh anahat vaaje raam ||

ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥

ghaT ghaT har gobi(n)dh gaaje raam ||

ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥

govidh gaaje sadhaa biraaje agam agochar uoochaa ||

ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥

gun bea(n)t kichh kahan na jaiee koi na sakai pahoochaa ||

ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥

aap upaae aap pratipaale jeea ja(n)t sabh saaje ||

ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥

binava(n)t naanak sukh naam bhagatee dhar vajeh anahadh vaaje ||4||3||

English Translation

WADAHANS, FIFTH MEHL:

God is the all-powerful Creator, the Cause of causes. He preserves the whole world, reaching out with His hand. He is the all-powerful, safe Sanctuary, Lord and Master, Treasure of mercy, Giver of peace. I am a sacrifice to Your slaves, who recognize only the One Lord. His color and shape cannot be seen; His description is indescribable. Prays Nanak, hear my prayer, O God, Almighty Creator, Cause of causes. || 1 ||

These beings are Yours; You are their Creator. God is the Destroyer of pain, suffering and doubt. Eliminate my doubt, pain and suffering in an instant, and preserve me, O Lord, Merciful to the meek. You are mother, father and friend, O Lord and Master; the whole world is Your child, O Lord of the World. One who comes seeking Your Sanctuary obtains the treasure of virtue, and does not have to enter the cycle of birth and death again. Prays Nanak, I am Your slave. All beings are Yours; You are their Creator. || 2 ||

Meditate on the Lord, twenty-four hours a day; the fruits of the heart’s desires are obtained. The heart’s desires are obtained by meditating on God, and the fear of death is dispelled. I sing of the Lord of the Universe in the Saadh Sangat, the Company of the Holy, and my hopes are fulfilled. Renouncing possessiveness, emotional attachment and all corruption, we become pleasing to the Mind of God. Prays Nanak, day and night, meditate forever on the Lord, Har, Har. || 3 ||

At His Door, the unstruck melody resounds. In each and every heart, the Lord, the Lord of the Universe, sings. The Lord of the Universe sings, and abides forever; He is unfathomable, profoundly deep, lofty and exalted. His virtues are infinite — none of them can be described. No one can reach Him. He Himself creates, and He Himself nurtures; all beings and creatures are fashioned by Him. Prays Nanak, peace comes from devotional worship of the Naam; at His Door, the unstruck melody resounds. || 4 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ । ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ । ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ।੧।

ਹੇ ਪ੍ਰਭੂ! (ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ । ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ । ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ । ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ । ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ—ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ।੨।

ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ । ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ । ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ । ਹੇ ਭਾਈ! ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ।੩।

(ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ, (ਜਿਸ ਮਨੁੱਖ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦਾ ਪ੍ਰਭਾਵ ਪ੍ਰਬਲ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ । ਹੇ ਭਾਈ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ । ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੁੰਚ ਸਕਦਾ । ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ । ਨਾਨਕ ਬੇਨਤੀ ਕਰਦਾ ਹੈ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੁੰਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ।੪।੩।

Source: SGPC Official; BaniDB · Read Ang 578 in Sri Guru Granth Sahib Ji

On this day in earlier years

  • Wednesday, 31 March 2021 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Tuesday, 31 March 2020 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Sunday, 31 March 2019 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 696 · Raag Dhanaasree
  • Saturday, 31 March 2018 ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ Ang 965 · Raag Raamkalee
  • Friday, 31 March 2017 ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ Ang 750 · Raag Soohee
  • Thursday, 31 March 2016 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee