ਹੁਕਮਨਾਮਾ ਸਾਹਿਬ

Hukamnama Sahib

Friday, 08 April 2022

ਸ਼ੁੱਕਰਵਾਰ, ੨੬ ਚੇਤ (ਸੰਮਤ ੫੫੪ ਨਾਨਕਸ਼ਾਹੀ)

Ang 682 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

jis kau bisarai praanapat dhaataa soiee ganahu abhaagaa ||

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

charan kamal jaa kaa man raagio amia sarovar paagaa ||1||

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

teraa jan raam naam ra(n)g jaagaa ||

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

aalas chheej giaa sabh tan te preetam siau man laagaa || rahaau ||

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

jeh jeh pekhau teh naarain sagal ghaTaa meh taagaa ||

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

naam udhak peevat jan naanak tiaage sabh anuraagaa ||2||16||47||

English Translation

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 ||

Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause ||

Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੬।੪੭।

Source: SGPC Official; BaniDB · Read Ang 682 in Sri Guru Granth Sahib Ji

On this day in earlier years

  • Thursday, 08 April 2021 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Wednesday, 08 April 2020 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Monday, 08 April 2019 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 673 · Raag Sorath
  • Sunday, 08 April 2018 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Saturday, 08 April 2017 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Friday, 08 April 2016 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa