ਹੁਕਮਨਾਮਾ ਸਾਹਿਬ

Hukamnama Sahib

Thursday, 14 April 2022

ਵੀਰਵਾਰ, ੧ ਵੈਸਾਖ (ਸੰਮਤ ੫੫੪ ਨਾਨਕਸ਼ਾਹੀ)

Ang 619

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥ ੧ ॥

ਸਾਚਾ ਸਾਹਿਬੁ ਸਦ ਮਿਹਰਵਾਣੁ ॥

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥ ੨ ॥ ੧੬ ॥ ੪੪ ॥

English Translation

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 ||

The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause ||

The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

Source: SGPC Official · Read Ang 619 in Sri Guru Granth Sahib Ji

On this day in earlier years

  • Wednesday, 14 April 2021 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Tuesday, 14 April 2020 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Sunday, 14 April 2019 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 680 · Raag Sorath
  • Saturday, 14 April 2018 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Friday, 14 April 2017 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Thursday, 14 April 2016 ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ Ang 769 · Raag Soohee