ਹੁਕਮਨਾਮਾ ਸਾਹਿਬ

Hukamnama Sahib

Friday, 15 April 2022

ਸ਼ੁੱਕਰਵਾਰ, ੨ ਵੈਸਾਖ (ਸੰਮਤ ੫੫੪ ਨਾਨਕਸ਼ਾਹੀ)

Ang 727

Reading: Permalink

ਗੁਰਮੁਖੀ (Gurmukhi)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥ ੧ ॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥ ੧ ॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥ ੨ ॥

ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥ ੩ ॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥ ੪ ॥ ੧ ॥

English Translation

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 ||

O human being, search your own heart every day, and do not wander around in confusion. This world is just a magic-show; no one will be holding your hand. || 1 || Pause ||

Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 ||

Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 ||

The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧।

ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

Source: SGPC Official · Read Ang 727 in Sri Guru Granth Sahib Ji

On this day in earlier years

  • Thursday, 15 April 2021 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee
  • Wednesday, 15 April 2020 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Monday, 15 April 2019 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 698 · Raag Dhanaasree
  • Sunday, 15 April 2018 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Saturday, 15 April 2017 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Friday, 15 April 2016 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa