ਹੁਕਮਨਾਮਾ ਸਾਹਿਬ

Hukamnama Sahib

Tuesday, 19 April 2022

ਮੰਗਲਵਾਰ, ੬ ਵੈਸਾਖ (ਸੰਮਤ ੫੫੪ ਨਾਨਕਸ਼ਾਹੀ)

Ang 550 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

dharavesee ko jaanasee viralaa ko dharaves ||

ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

je ghar ghar ha(n)ddai ma(n)gadhaa dhig jeevan dhig ves ||

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

je aasaa a(n)dhesaa taj rahai gurmukh bhikhiaa naau ||

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

tis ke charan pakhaale'eeh naanak hau balihaarai jaau ||1||

ਮਃ ੩ ॥

mahalaa teejaa ||

ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥

naanak taravar ek fal dhui pa(n)kheroo aaeh ||

ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥

aavat jaat na dheesahee naa par pa(n)khee taeh ||

ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥

bahu ra(n)gee ras bhogiaa sabadh rahai nirabaan ||

ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

har ras fal raate naanakaa karam sachaa neesaan ||2||

ਪਉੜੀ ॥

pauRee ||

ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥

aape dharatee aape hai raahak aap ja(n)mai peesaavai ||

ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

aap pakaavai aap bhaa(n)dde dhei parosai aape hee beh khaavai ||

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥

aape jal aape dhe chhi(n)gaa aape chulee bharaavai ||

ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥

aape sa(n)gat sadh bahaalai aape vidhaa karaavai ||

ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

jis no kirapaal hovai har aape tis no hukam manaavai ||6||

English Translation

SHALOK, THIRD MEHL:

How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 ||

THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 ||

PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||

ਪੰਜਾਬੀ ਵਿਆਖਿਆ (Punjabi Explanation)

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।

ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।

ਪ੍ਰਭੂ ਆਪ ਹੀ ਭੁਇˆ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।

Source: SGPC Official; BaniDB · Read Ang 550 in Sri Guru Granth Sahib Ji

On this day in earlier years

  • Monday, 19 April 2021 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Sunday, 19 April 2020 ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ Ang 515 · Raag Gujri
  • Friday, 19 April 2019 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 725 · Raag Dhanaasree
  • Thursday, 19 April 2018 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Wednesday, 19 April 2017 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Tuesday, 19 April 2016 ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ Ang 569 · Raag Vadhans