ਹੁਕਮਨਾਮਾ ਸਾਹਿਬ
Hukamnama Sahib
Tuesday, 24 May 2022
ਮੰਗਲਵਾਰ, ੧੧ ਜੇਠ (ਸੰਮਤ ੫੫੪ ਨਾਨਕਸ਼ਾਹੀ)
Ang 456 · Raag Aasaa · Guru Arjan Dev Ji
ਗੁਰਮੁਖੀ (Gurmukhi)
ਸਲੋਕ ॥
salok ||
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥
audham karahu vaddabhaageeho simarahu har har rai ||
ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥
naanak jis simarat sabh sukh hoveh dhookh dharadh bhram jai ||1||
ਛੰਤੁ ॥
chha(n)t ||
ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥
naam japat gobi(n)dh neh alasaieeaai ||
ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥
bheTat saadhoo sa(n)g jam pur neh jaieeaai ||
ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥
dhookh dharadh na bhau biaapai naam simarat sadh sukhee ||
ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥
saas saas araadh har har dhiaai so prabh man mukhee ||
ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥
kirapaal dhiaal rasaal gun nidh kar dhiaa sevaa laieeaai ||
ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥
naanak pia(n)pai charan ja(n)pai naam japat gobi(n)dh neh alasaieeaai ||1||
ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥
paavan patit puneet naam nira(n)janaa ||
ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥
bharam a(n)dher binaas giaan gur a(n)janaa ||
ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥
gur giaan a(n)jan prabh nira(n)jan jal thal maheeal pooriaa ||
ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥
eik nimakh jaa kai ridhai vasiaa miTe tiseh visooriaa ||
ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥
agaadh bodh samarath suaamee sarab kaa bhau bha(n)janaa ||
ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥
naanak pia(n)pai charan ja(n)pai paavan patit puneet naam nira(n)janaa ||2||
ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥
oT gahee gopaal dhiaal kirapaa nidhe ||
ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥
moh aasar tua charan tumaaree saran sidhe ||
ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥
har charan kaaran karan suaamee patit udharan har hare ||
ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥
saagar sa(n)saar bhav utaar naam simarat bahu tare ||
ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥
aadh a(n)t bea(n)t khojeh sunee udharan sa(n)tasa(n)g bidhe ||
ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥
naanak pia(n)pai charan ja(n)pai oT gahee gopaal dhiaal kirapaa nidhe ||3||
ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥
bhagat vachhal har biradh aap banaiaa ||
ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥
jeh jeh sa(n)t araadheh teh teh pragaTaiaa ||
ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥
prabh aap le'ee samai sahaj subhai bhagat kaaraj saariaa ||
ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥
aana(n)dh har jas mahaa ma(n)gal sarab dhookh visaariaa ||
ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥
chamatakaar pragaas dheh dhis ek teh dhirasaTaiaa ||
ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
naanak pia(n)pai charan ja(n)pai bhagat vachhal har biradh aap banaiaa ||4||3||6||
English Translation
AASAA, FIFTH MEHL, SHALOK:
Make the effort, O very fortunate ones, and meditate on the Lord, the Lord King. O Nanak, remembering Him in meditation, you shall obtain total peace, and your pains and troubles and doubts shall depart. || 1 ||
CHHANT: Chant the Naam, the Name of the Lord of the Universe; don’t be lazy. Meeting with the Saadh Sangat, the Company of the Holy, you shall not have to go to the City of Death. Pain, trouble and fear will not afflict you; meditating on the Naam, a lasting peace is found. With each and every breath, worship the Lord in adoration; meditate on the Lord God in your mind and with your mouth. O kind and compassionate Lord, O treasure of sublime essence, treasure of excellence, please link me to Your service. Prays Nanak: may I meditate on the Lord’s lotus feet, and not be lazy in chanting the Naam, the Name of the Lord of the Universe. || 1 ||
The Purifier of sinners is the Naam, the Pure Name of the Immaculate Lord. The darkness of doubt is removed by the healing ointment of the Guru’s spiritual wisdom. By the healing ointment of the Guru’s spiritual wisdom, one meets the Immaculate Lord God, who is totally pervading the water, the land and the sky. If He dwells within the heart, for even an instant, sorrows are forgotten. The wisdom of the all-powerful Lord and Master is incomprehensible; He is the Destroyer of the fears of all. Prays Nanak, I meditate on the Lord’s lotus feet. The Purifier of sinners is the Naam, the Pure Name of the Immaculate Lord. || 2 ||
I have grasped the protection of the merciful Lord, the Sustainer of the Universe, the treasure of grace. I take the support of Your lotus feet, and in the protection of Your Sanctuary, I attain perfection. The Lord’s lotus feet are the cause of causes; the Lord Master saves even the sinners. So many are saved; they cross over the terrifying world-ocean, contemplating the Naam, the Name of the Lord. In the beginning and in the end, countless are those who seek the Lord. I have heard that the Society of the Saints is the way to salvation. Prays Nanak, I meditate on the Lord’s lotus feet, and grasp the protection of the Lord of the Universe, the merciful, the ocean of kindness. || 3 ||
The Lord is the Lover of His devotees; this is His natural way. Wherever the Saints worship the Lord in adoration, there He is revealed. God blends Himself with His devotees in His natural way, and resolves their affairs. In the ecstasy of the Lord’s Praises, they obtain supreme joy, and forget all their sorrows. The brilliant flash of the One Lord is revealed to them — they behold Him in the ten directions. Prays Nanak, I meditate on the Lord’s lotus feet; the Lord is the Lover of His devotees; this is His natural way. || 4 || 3 || 6 ||
ਪੰਜਾਬੀ ਵਿਆਖਿਆ (Punjabi Explanation)
ਹੇ ਨਾਨਕ! (ਆਖ—) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ।੧।
ਛੰਤ । ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ । ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ । ਹੇ ਭਾਈ! ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ।ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ । ਹੇ ਭਾਈ! ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ।੧।
ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ । ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ । ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ, ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ । ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ । ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ।੨।
ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ । ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ । ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ । ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ । ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ । ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ । ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ । ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ । ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ । ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ।੩।
ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ, (ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ । ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ । ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ । ਹੇ ਭਾਈ! ਜਿਸ ਪਰਮਾਤਮਾ ਦੇ ਨੂਰ ਦੀ ਝਲਕ ਜੋਤਿ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈ, ਪ੍ਰਭੂ-ਚਰਨਾਂ ਦਾ ਧਿਆਨ ਧਰਦਾ ਹੈ, (ਤੇ ਆਖਦਾ ਹੈ ਕਿ) ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ।੪।੩।੬।
Source: SGPC Official; BaniDB · Read Ang 456 in Sri Guru Granth Sahib Ji