ਹੁਕਮਨਾਮਾ ਸਾਹਿਬ

Hukamnama Sahib

Monday, 13 June 2022

ਸੋਮਵਾਰ, ੩੧ ਜੇਠ (ਸੰਮਤ ੫੫੪ ਨਾਨਕਸ਼ਾਹੀ)

Ang 828 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥

jiau bhaavai tiau moh pratipaal ||

ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥

paarabraham paramesar satigur ham baarik tum(h) pitaa kirapaal ||1|| rahaau ||

ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥

moh niragun gun naahee koiee pahuch na saakau tum(h)ree ghaal ||

ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥

tumaree gat mit tum hee jaanahu jeeau pi(n)dd sabh tumaro maal ||1||

ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥

a(n)tarajaamee purakh suaamee anabolat hee jaanahu haal ||

ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

tan man seetal hoi hamaaro naanak prabh jeeau nadhar nihaal ||2||5||121||

English Translation

BILAAVAL, FIFTH MEHL:

If it pleases You, then cherish me. O Supreme Lord God, Transcendent Lord, O True Guru, I am Your child, and You are my Merciful Father. || 1 || Pause ||

I am worthless; I have no virtues at all. I cannot understand Your actions. You alone know Your state and extent. My soul, body and property are all Yours. || 1 ||

You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ ਔਗੁਣਾਂ ਤੋਂ ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀਂ ਜੀਵ ਤੁਹਾਡੇ ਹਾਂ, ਤੁਸੀਂ ਸਾਡੇ ਪਾਲਣਹਾਰ ਪਿਤਾ ਹੋ। ਰਹਾਉ।

ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ। ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵ੍ਹਡਾ ਹੈ- ਇਹ ਗੱਲ ਤੂੰ ਆਪ ਹੀ ਜਾਣਦਾ ਹੈਂ।ਅਸਾਂ ਜੀਵਾਂ ਦਾ ਇਹ ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

Source: SGPC Official; BaniDB · Read Ang 828 in Sri Guru Granth Sahib Ji

On this day in earlier years

  • Sunday, 13 June 2021 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Saturday, 13 June 2020 ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ Ang 857 · Raag Bilaaval
  • Thursday, 13 June 2019 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 643 · Raag Dhanaasree
  • Wednesday, 13 June 2018 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Tuesday, 13 June 2017 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Monday, 13 June 2016 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ Ang 565 · Raag Vadhans