ਹੁਕਮਨਾਮਾ ਸਾਹਿਬ

Hukamnama Sahib

Thursday, 07 July 2022

ਵੀਰਵਾਰ, ੨੩ ਹਾੜ (ਸੰਮਤ ੫੫੪ ਨਾਨਕਸ਼ਾਹੀ)

Ang 875 · Raag Gond · Bhagat Ravi Daas Ji

Reading: Permalink

ਗੁਰਮੁਖੀ (Gurmukhi)

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨

raag go(n)dd baanee ravidhaas jeeau kee ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੁਕੰਦ ਮੁਕੰਦ ਜਪਹੁ ਸੰਸਾਰ ॥

muka(n)dh muka(n)dh japahu sa(n)saar ||

ਬਿਨੁ ਮੁਕੰਦ ਤਨੁ ਹੋਇ ਅਉਹਾਰ ॥

bin muka(n)dh tan hoi aauhaar ||

ਸੋਈ ਮੁਕੰਦੁ ਮੁਕਤਿ ਕਾ ਦਾਤਾ ॥

soiee muka(n)dh mukat kaa dhaataa ||

ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥

soiee muka(n)dh hamaraa pit maataa ||1||

ਜੀਵਤ ਮੁਕੰਦੇ ਮਰਤ ਮੁਕੰਦੇ ॥

jeevat muka(n)dhe marat muka(n)dhe ||

ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥

taa ke sevak kau sadhaa ana(n)dhe ||1|| rahaau ||

ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥

muka(n)dh muka(n)dh hamaare praana(n) ||

ਜਪਿ ਮੁਕੰਦ ਮਸਤਕਿ ਨੀਸਾਨੰ ॥

jap muka(n)dh masatak neesaana(n) ||

ਸੇਵ ਮੁਕੰਦ ਕਰੈ ਬੈਰਾਗੀ ॥

sev muka(n)dh karai bairaagee ||

ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥

soiee muka(n)dh dhurabal dhan laadhee ||2||

ਏਕੁ ਮੁਕੰਦੁ ਕਰੈ ਉਪਕਾਰੁ ॥

ek muka(n)dh karai upakaar ||

ਹਮਰਾ ਕਹਾ ਕਰੈ ਸੰਸਾਰੁ ॥

hamaraa kahaa karai sa(n)saar ||

ਮੇਟੀ ਜਾਤਿ ਹੂਏ ਦਰਬਾਰਿ ॥

meTee jaat hooe dharabaar ||

ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥

tuhee muka(n)dh jog jug taar ||3||

ਉਪਜਿਓ ਗਿਆਨੁ ਹੂਆ ਪਰਗਾਸ ॥

aupajio giaan hooaa paragaas ||

ਕਰਿ ਕਿਰਪਾ ਲੀਨੇ ਕੀਟ ਦਾਸ ॥

kar kirapaa leene keeT dhaas ||

ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥

kahu ravidhaas ab tirasanaa chookee ||

ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

jap muka(n)dh sevaa taahoo kee ||4||1||

English Translation

Raag Gond, The Word Of Ravi Daas Jee, Second House:

One Universal Creator God. By The Grace Of The True Guru:

Meditate on the Lord Mukanday, the Liberator, O people of the world.

Without Mukanday, the body shall be reduced to ashes.

Mukanday is the Giver of liberation.

Mukanday is my father and mother. ||1||

Meditate on Mukanday in life, and meditate on Mukanday in death.

His servant is blissful forever. ||1||Pause||

The Lord, Mukanday, is my breath of life.

Meditating on Mukanday, one's forehead will bear the Lord's insignia of approval.

The renunciate serves Mukanday.

Mukanday is the wealth of the poor and forlorn. ||2||

When the One Liberator does me a favor,

then what can the world do to me?

Erasing my social status, I have entered His Court.

You, Mukanday, are potent throughout the four ages. ||3||

Spiritual wisdom has welled up, and I have been enlightened.

In His Mercy, the Lord has made this worm His slave.

Says Ravi Daas, now my thirst is quenched;

I meditate on Mukanday the Liberator, and I serve Him. ||4||1||

ਪੰਜਾਬੀ ਵਿਆਖਿਆ (Punjabi Explanation)

ਰਾਗ ਗੌਂਡ ਰਵਿਦਾਸ ਜੀ ਦੀ ਬਾਣੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ,

ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ ।

ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ,

ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ ।੧।

ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ,

ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ।

ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ,

ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ;

ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ,

ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ।੨।

ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ,

ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ ।

ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ;

ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ।੩।

(ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ ।

ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ ।

ਹੇ ਰਵਿਦਾਸ! ਆਖ—ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ,

ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ।੪।੧।

Source: BaniDB · Read Ang 875 in Sri Guru Granth Sahib Ji

On this day in earlier years

  • Wednesday, 07 July 2021 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Tuesday, 07 July 2020 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Sunday, 07 July 2019 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 696 · Raag Dhanaasree
  • Saturday, 07 July 2018 ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ Ang 902 · Raag Raamkalee
  • Friday, 07 July 2017 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Thursday, 07 July 2016 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ Ang 762 · Raag Soohee