ਹੁਕਮਨਾਮਾ ਸਾਹਿਬ

Hukamnama Sahib

Friday, 22 July 2022

ਸ਼ੁੱਕਰਵਾਰ, ੭ ਸਾਵਣ (ਸੰਮਤ ੫੫੪ ਨਾਨਕਸ਼ਾਹੀ)

Ang 599 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੩ ਘਰੁ ੧

soraTh mahalaa teejaa ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥

sevak sev kareh sabh teree jin sabadhai saadh aaiaa ||

ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

gur kirapaa te niramal hoaa jin vichahu aap gavaiaa ||

ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥

anadhin gun gaaveh nit saache gur kai sabadh suhaiaa ||1||

ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥

mere Thaakur ham baarik saran tumaaree ||

ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥

eko sachaa sach too keval aap muraaree || rahaau ||

ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥

jaagat rahe tinee prabh paiaa sabadhe haumai maaree ||

ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥

girahee meh sadhaa har jan udhaasee giaan tat beechaaree ||

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥

satigur sev sadhaa sukh paiaa har raakhiaa ur dhaaree ||2||

ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

eih manooaa dheh dhis dhaavadhaa dhoojai bhai khuaaiaa ||

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥

manmukh mugadh har naam na chetai birathaa janam gavaiaa ||

ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥

satigur bheTe taa naau paae haumai moh chukaiaa ||3||

ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥

har jan saache saach kamaaveh gur kai sabadh veechaaree ||

ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥

aape mel le prabh saachai saach rakhiaa ur dhaaree ||

ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

naanak naavahu gat mat paiee ehaa raas hamaaree ||4||1||

English Translation

Sorat'h, Third Mehla, First House:

One Universal Creator God. By The Grace Of The True Guru:

All of Your servants, who relish the Word of Your Shabad, serve You.

By Guru's Grace, they become pure, eradicating self-conceit from within.

Night and day, they continually sing the Glorious Praises of the True Lord; they are adorned with the Word of the Guru's Shabad. ||1||

O my Lord and Master, I am Your child; I seek Your Sanctuary.

You are the One and Only Lord, the Truest of the True; You Yourself are the Destroyer of ego. ||Pause||

Those who remain wakeful obtain God; through the Word of the Shabad, they conquer their ego.

Immersed in family life, the Lord's humble servant ever remains detached; he reflects upon the essence of spiritual wisdom.

Serving the True Guru, he finds eternal peace, and he keeps the Lord enshrined in his heart. ||2||

This mind wanders in the ten directions; it is consumed by the love of duality.

The foolish self-willed manmukh does not remember the Lord's Name; he wastes away his life in vain.

But when he meets the True Guru, then he obtains the Name; he sheds egotism and emotional attachment. ||3||

The Lord's humble servants are True - they practice Truth, and reflect upon the Word of the Guru's Shabad.

The True Lord God unites them with Himself, and they keep the True Lord enshrined in their hearts.

O Nanak, through the Name, I have obtained salvation and understanding; this alone is my wealth. ||4||1||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਤੀਜੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ ।

(ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ ।

ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ।੧।

ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ ।

ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ ।

ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ ।

ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ ।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ ।

ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ ।

ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੰੁਦਾ ਹੈ । ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।

ਹੇ ਨਾਨਕ! (ਆਖ—) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੰੁਦੀ ਹੈ । ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ ।੪।੧।

Source: BaniDB · Read Ang 599 in Sri Guru Granth Sahib Ji

On this day in earlier years

  • Thursday, 22 July 2021 ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ Ang 729 · Raag Soohee
  • Wednesday, 22 July 2020 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Monday, 22 July 2019 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 554 · Raag Soohee
  • Sunday, 22 July 2018 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Saturday, 22 July 2017 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Friday, 22 July 2016 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree