ਹੁਕਮਨਾਮਾ ਸਾਹਿਬ

Hukamnama Sahib

Tuesday, 02 August 2022

ਮੰਗਲਵਾਰ, ੧੮ ਸਾਵਣ (ਸੰਮਤ ੫੫੪ ਨਾਨਕਸ਼ਾਹੀ)

Ang 327 · Raag Gauree · Bhagat Kabeer Ji

Reading: Permalink

ਗੁਰਮੁਖੀ (Gurmukhi)

ਗਉੜੀ ਕਬੀਰ ਜੀ ॥

gauRee kabeer jee ||

ਜਿਹ ਮਰਨੈ ਸਭੁ ਜਗਤੁ ਤਰਾਸਿਆ ॥

jeh maranai sabh jagat taraasiaa ||

ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥

so maranaa gur sabadh pragaasiaa ||1||

ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥

ab kaise marau maran man maaniaa ||

ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥

mar mar jaate jin raam na jaaniaa ||1|| rahaau ||

ਮਰਨੋ ਮਰਨੁ ਕਹੈ ਸਭੁ ਕੋਈ ॥

marano maran kahai sabh koiee ||

ਸਹਜੇ ਮਰੈ ਅਮਰੁ ਹੋਇ ਸੋਈ ॥੨॥

sahaje marai amar hoi soiee ||2||

ਕਹੁ ਕਬੀਰ ਮਨਿ ਭਇਆ ਅਨੰਦਾ ॥

kahu kabeer man bhiaa ana(n)dhaa ||

ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

giaa bharam rahiaa paramaana(n)dhaa ||3||20||

English Translation

Gauree, Kabeer Jee:

That death which terrifies the entire world

- the nature of that death has been revealed to me, through the Word of the Guru's Shabad. ||1||

Now, how shall I die? My mind has already accepted death.

Those who do not know the Lord, die over and over again, and then depart. ||1||Pause||

Everyone says, ""I will die, I will die.""

But he alone becomes immortal, who dies with intuitive understanding. ||2||

Says Kabeer, my mind is filled with bliss;

my doubts have been eliminated, and I am in ecstasy. ||3||20||

ਪੰਜਾਬੀ ਵਿਆਖਿਆ (Punjabi Explanation)

ਗਉੜੀ ਕਬੀਰ ਜੀ।

ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ,

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ ।੧।

ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ ।

(ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।੧।ਰਹਾਉ।

(ਦੁਨੀਆ ਵਿਚ) ਹਰੇਕ ਜੀਵ ‘ਮੌਤ, ਮੌਤ’ ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ),

(ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।੨।

ਹੇ ਕਬੀਰ! ਆਖ—(ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ,

ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ ।੩।੨੦।

Source: BaniDB · Read Ang 327 in Sri Guru Granth Sahib Ji

On this day in earlier years

  • Monday, 02 August 2021 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Sunday, 02 August 2020 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Friday, 02 August 2019 ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ Ang 832 · Raag Bilaaval
  • Thursday, 02 August 2018 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Wednesday, 02 August 2017 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Tuesday, 02 August 2016 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath