ਹੁਕਮਨਾਮਾ ਸਾਹਿਬ

Hukamnama Sahib

Friday, 12 August 2022

ਸ਼ੁੱਕਰਵਾਰ, ੨੮ ਸਾਵਣ (ਸੰਮਤ ੫੫੪ ਨਾਨਕਸ਼ਾਹੀ)

Ang 682 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

jis kau bisarai praanapat dhaataa soiee ganahu abhaagaa ||

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

charan kamal jaa kaa man raagio amia sarovar paagaa ||1||

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

teraa jan raam naam ra(n)g jaagaa ||

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

aalas chheej giaa sabh tan te preetam siau man laagaa || rahaau ||

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

jeh jeh pekhau teh naarain sagal ghaTaa meh taagaa ||

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

naam udhak peevat jan naanak tiaage sabh anuraagaa ||2||16||47||

English Translation

Dhanaasaree, Fifth Mehla:

One who forgets the Lord of life, the Great Giver - know that he is most unfortunate.

One whose mind is in love with the Lord's lotus feet, obtains the pool of ambrosial nectar. ||1||

Your humble servant awakes in the Love of the Lord's Name.

All laziness has departed from his body, and his mind is attached to the Beloved Lord. ||Pause||

Wherever I look, the Lord is there; He is the string, upon which all hearts are strung.

Drinking in the water of the Naam, servant Nanak has renounced all other loves. ||2||16||47||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ ।

ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ ।

ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) ।

ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੯।੪੭।

Source: BaniDB · Read Ang 682 in Sri Guru Granth Sahib Ji

On this day in earlier years

  • Thursday, 12 August 2021 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Wednesday, 12 August 2020 ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ Ang 780 · Raag Soohee
  • Monday, 12 August 2019 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Sunday, 12 August 2018 ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ Ang 517 · Raag Gujri
  • Saturday, 12 August 2017 ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ Ang 515 · Raag Gujri
  • Friday, 12 August 2016 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang