ਹੁਕਮਨਾਮਾ ਸਾਹਿਬ

Hukamnama Sahib

Friday, 26 August 2022

ਸ਼ੁੱਕਰਵਾਰ, ੧੦ ਭਾਦੋਂ (ਸੰਮਤ ੫੫੪ ਨਾਨਕਸ਼ਾਹੀ)

Ang 567 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ਛੰਤ

vaddaha(n)s mahalaa teejaa chha(n)t

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥

aapane pir kai ra(n)g ratee muie'ee sobhaava(n)tee naare ||

ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥

sachai sabadh mil rahee muie'ee pir raave bhai piaare ||

ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥

sachai bhai piaaree ka(n)t savaaree har har siau neh rachaiaa ||

ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥

aap gavaiaa taa pir paiaa gur kai sabadh samaiaa ||

ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥

saa dhan sabadh suhaiee prem kasaiee a(n)tar preet piaaree ||

ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥

naanak saa dhan mel liee pir aape saachai saeh savaaree ||1||

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥

niragunava(n)taRe'e pir dhekh hadhoore raam ||

ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥

gurmukh jinee raaviaa muie'ee pir rav rahiaa bharapoore raam ||

ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥

pir rav rahiaa bharapoore vekh hajoore jug jug eko jaataa ||

ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥

dhan baalee bholee pir sahaj raavai miliaa karam bidhaataa ||

ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥

jin har ras chaakhiaa sabadh subhaakhiaa har sar rahee bharapoore ||

ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

naanak kaaman saa pir bhaavai sabadhe rahai hadhoore ||2||

ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥

sohaaganee jai poochhahu muie'ee jinee vichahu aap gavaiaa ||

ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥

pir kaa hukam na paio muie'ee jinee vichahu aap na gavaiaa ||

ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥

jinee aap gavaiaa tinee pir paiaa ra(n)g siau raleeaa maanai ||

ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥

sadhaa ra(n)g raatee sahaje maatee anadhin naam vakhaanai ||

ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥

kaaman vaddabhaagee a(n)tar liv laagee har kaa prem subhaiaa ||

ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥

naanak kaaman sahaje raatee jin sach seegaar banaiaa ||3||

ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥

haumai maar muie'ee too chal gur kai bhaae ||

ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥

har var raaveh sadhaa muie'ee nij ghar vaasaa paae ||

ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥

nij ghar vaasaa paae sabadh vajaae sadhaa suhaagan naaree ||

ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥

pir raleeaalaa joban baalaa anadhin ka(n)t savaaree ||

ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥

har var sohaago masatak bhaago sachai sabadh suhaae ||

ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥

naanak kaaman har ra(n)g raatee jaa chalai satigur bhaae ||4||1||

English Translation

Wadahans, Third Mehla, Chhant:

One Universal Creator God. By The Grace Of The True Guru:

Let yourself be imbued with the Love of your Husband Lord, O beautiful, mortal bride.

Let yourself remain merged in the True Word of the Shabad, O mortal bride; savor and enjoy the Love of your Beloved Husband Lord.

The Husband Lord embellishes His beloved bride with His True Love; she is in love with the Lord, Har, Har.

Renouncing her self-centeredness, she attains her Husband Lord, and remains merged in the Word of the Guru's Shabad.

That soul bride is adorned, who is attracted by His Love, and who treasures the Love of her Beloved within her heart.

O Nanak, the Lord blends that soul bride with Himself; the True King adorns her. ||1||

O worthless bride, see your Husband Lord ever-present.

One who, as Gurmukh, enjoys her Husband Lord, O mortal bride, knows Him to be all-pervading everywhere.

The Lord is all-pervading everywhere; behold Him ever-present. Throughout the ages, know Him as the One.

The young, innocent bride enjoys her Husband Lord; she meets Him, the Architect of karma.

One who tastes the sublime essence of the Lord, and utters the sublime Word of the Shabad, remains immersed in the Lord's Ambrosial Pool.

O Nanak, that soul bride is pleasing to her Husband Lord, who, through the Shabad, remains in His Presence. ||2||

Go and ask the happy soul-brides, O mortal bride, who have eradicated their self-conceit from within.

Those who have not eradicated their self-conceit, O mortal bride, do not realize the Hukam of their Husband Lord's Command.

Those who eradicate their self-conceit, obtain their Husband Lord; they delight in His Love.

Ever imbued with His Love, in perfect poise and grace, she repeats His Name, night and day.

Very fortunate is that bride, who focuses her consciousness on Him; her Lord's Love is so sweet to her.

O Nanak, that soul-bride who is adorned with Truth, is imbued with her Lord's Love, in the state of perfect poise. ||3||

Overcome your egotism, O mortal bride, and walk in the Guru's Way.

Thus you shall ever enjoy your Husband Lord, O mortal bride, and obtain an abode in the home of your own inner being.

Obtaining an abode in the home of her inner being, she vibrates the Word of the Shabad, and is a happy soul-bride forever.

The Husband Lord is delightful, and forever young; night and day, He embellishes His bride.

Her Husband Lord activates the destiny written on her forehead, and she is adorned with the True Shabad.

O Nanak, the soul-bride is imbued with the Love of the Lord, when she walks according to the Will of the True Guru. ||4||1||

ਪੰਜਾਬੀ ਵਿਆਖਿਆ (Punjabi Explanation)

ਵਡਹੰਸ ਤੀਜੀ ਪਾਤਿਸ਼ਾਹੀ ਛੰਦ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ ।

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ ।

ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ ।

ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ ।

ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ ।

ਹੇ ਨਾਨਕ! (ਆਖ—) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ ।੧।

ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ ।

ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ ।

ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ ।

ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ ।

ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ ।

ਹੇ ਨਾਨਕ! (ਆਖ—) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ ।੨।

ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ ।

ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ ।

ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪੇ੍ਰਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ ।

ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ ।

ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ ।

ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।੩।

ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ ।

(ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ ।

ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ

(ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ ।

ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ ।

ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ,

Source: BaniDB · Read Ang 567 in Sri Guru Granth Sahib Ji

On this day in earlier years

  • Thursday, 26 August 2021 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Wednesday, 26 August 2020 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Monday, 26 August 2019 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Sunday, 26 August 2018 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Saturday, 26 August 2017 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Friday, 26 August 2016 ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ Ang 499 · Raag Gujri