ਹੁਕਮਨਾਮਾ ਸਾਹਿਬ

Hukamnama Sahib

Thursday, 01 September 2022

ਵੀਰਵਾਰ, ੧੬ ਭਾਦੋਂ (ਸੰਮਤ ੫੫੪ ਨਾਨਕਸ਼ਾਹੀ)

Ang 648 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥

naanak naam na chetanee agiaanee a(n)dhule avare karam kamaeh ||

ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

jam dhar badhe maare'eh fir visaTaa maeh pachaeh ||1||

ਮਃ ੩ ॥

mahalaa teejaa ||

ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥

naanak satigur seveh aapanaa se jan sache paravaan ||

ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥

har kai nai samai rahe chookaa aavan jaan ||2||

ਪਉੜੀ ॥

pauRee ||

ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥

dhan sa(n)pai maiaa sa(n)cheeaai a(n)te dhukhadhaiee ||

ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥

ghar ma(n)dhar mahal savaare'eh kichh saath na jaiee ||

ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥

har ra(n)gee ture nit paale'eeh kitai kaam na aaiee ||

ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥

jan laavahu chit har naam siau a(n)t hoi sakhaiee ||

ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

jan naanak naam dhiaaiaa gurmukh sukh paiee ||15||

English Translation

SHALOK, THIRD MEHL:

O Nanak, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. || 1 ||

THIRD MEHL: O Nanak, those humble beings are true and approved, who serve their True Guru. They remain absorbed in the Name of the Lord, and their comings and goings cease. || 2 ||

PAUREE: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Servant Nanak meditates on the Naam, the Name of the Lord; the Gurmukh is blessed with peace. || 15 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ।੧।

ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨।

ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ । ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ । ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ।੧੫।

Source: SGPC Official; BaniDB · Read Ang 648 in Sri Guru Granth Sahib Ji

On this day in earlier years

  • Wednesday, 01 September 2021 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Tuesday, 01 September 2020 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Sunday, 01 September 2019 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Saturday, 01 September 2018 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Friday, 01 September 2017 ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ Ang 476 · Raag Aasaa
  • Thursday, 01 September 2016 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee