ਹੁਕਮਨਾਮਾ ਸਾਹਿਬ

Hukamnama Sahib

Saturday, 10 September 2022

ਸ਼ਨਿਚਰਵਾਰ, ੨੫ ਭਾਦੋਂ (ਸੰਮਤ ੫੫੪ ਨਾਨਕਸ਼ਾਹੀ)

Ang 719 · Raag Baihaaree · Guru Raam Daas Ji

Reading: Permalink

ਗੁਰਮੁਖੀ (Gurmukhi)

ਬੈਰਾੜੀ ਮਹਲਾ ੪ ॥

bairaaRee mahalaa chauthhaa ||

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

har jan raam naam gun gaavai ||

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

je koiee ni(n)dh kare har jan kee apunaa gun na gavaavai ||1|| rahaau ||

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

jo kichh kare su aape suaamee har aape kaar kamaavai ||

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

har aape hee mat dhevai suaamee har aape bol bulaavai ||1||

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

har aape pa(n)ch tat bisathaaraa vich dhaatoo pa(n)ch aap paavai ||

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

jan naanak satigur mele aape har aape jhagar chukaavai ||2||3||

English Translation

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause ||

Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 ||

The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

Source: SGPC Official; BaniDB · Read Ang 719 in Sri Guru Granth Sahib Ji

On this day in earlier years

  • Friday, 10 September 2021 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Thursday, 10 September 2020 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Tuesday, 10 September 2019 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Monday, 10 September 2018 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Sunday, 10 September 2017 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Saturday, 10 September 2016 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree