ਹੁਕਮਨਾਮਾ ਸਾਹਿਬ

Hukamnama Sahib

Tuesday, 11 October 2022

ਮੰਗਲਵਾਰ, ੨੫ ਅੱਸੂ (ਸੰਮਤ ੫੫੪ ਨਾਨਕਸ਼ਾਹੀ)

Ang 662

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧॥

ਕਾਇਆ ਕਾਗਦੁ ਮਨੁ ਪਰਵਾਣਾ ॥

ਸਿਰ ਕੇ ਲੇਖ ਨ ਪੜੈ ਇਆਣਾ ॥

ਦਰਗਹ ਘੜੀਅਹਿ ਤੀਨੇ ਲੇਖ ॥

ਖੋਟਾ ਕਾਮਿ ਨ ਆਵੈ ਵੇਖੁ ॥ ੧ ॥

ਨਾਨਕ ਜੇ ਵਿਚਿ ਰੁਪਾ ਹੋਇ ॥

ਖਰਾ ਖਰਾ ਆਖੈ ਸਭੁ ਕੋਇ ॥ ੧ ॥ ਰਹਾਉ ॥

ਕਾਦੀ ਕੂੜੁ ਬੋਲਿ ਮਲੁ ਖਾਇ ॥

ਬ੍ਰਾਹਮਣੁ ਨਾਵੈ ਜੀਆ ਘਾਇ ॥

ਜੋਗੀ ਜੁਗਤਿ ਨ ਜਾਣੈ ਅੰਧੁ ॥

ਤੀਨੇ ਓਜਾੜੇ ਕਾ ਬੰਧੁ ॥ ੨ ॥

ਸੋ ਜੋਗੀ ਜੋ ਜੁਗਤਿ ਪਛਾਣੈ ॥

ਗੁਰ ਪਰਸਾਦੀ ਏਕੋ ਜਾਣੈ ॥

ਕਾਜੀ ਸੋ ਜੋ ਉਲਟੀ ਕਰੈ ॥

ਗੁਰ ਪਰਸਾਦੀ ਜੀਵਤੁ ਮਰੈ ॥

ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥

ਆਪਿ ਤਰੈ ਸਗਲੇ ਕੁਲ ਤਾਰੈ ॥ ੩ ॥

ਦਾਨਸਬੰਦੁ ਸੋਈ ਦਿਲਿ ਧੋਵੈ ॥

ਮੁਸਲਮਾਣੁ ਸੋਈ ਮਲੁ ਖੋਵੈ ॥

ਪੜਿਆ ਬੂਝੈ ਸੋ ਪਰਵਾਣੁ ॥

ਜਿਸੁ ਸਿਰਿ ਦਰਗਹ ਕਾ ਨੀਸਾਣੁ ॥ ੪ ॥ ੫ ॥ ੭ ॥

English Translation

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 ||

O Nanak, if there is silver in it, then everyone proclaims, “It is genuine, it is genuine.” || 1 || Pause ||

The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 ||

He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 ||

One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

ਪੰਜਾਬੀ ਵਿਆਖਿਆ (Punjabi Explanation)

ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ)।੧।ਰਹਾਉ।

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥

Source: SGPC Official · Read Ang 662 in Sri Guru Granth Sahib Ji

On this day in earlier years

  • Monday, 11 October 2021 ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ Ang 824 · Raag Bilaaval
  • Sunday, 11 October 2020 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Friday, 11 October 2019 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Thursday, 11 October 2018 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Wednesday, 11 October 2017 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ Ang 658 · Raag Sorath
  • Tuesday, 11 October 2016 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ Ang 578 · Raag Vadhans