ਹੁਕਮਨਾਮਾ ਸਾਹਿਬ

Hukamnama Sahib

Sunday, 23 October 2022

ਐਤਵਾਰ, ੭ ਕੱਤਕ (ਸੰਮਤ ੫੫੪ ਨਾਨਕਸ਼ਾਹੀ)

Ang 876 · Raag Raamkalee · Guru Nanak Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੧ ਘਰੁ ੧ ਚਉਪਦੇ

raamakalee mahalaa pehilaa ghar pehilaa chaupadhe

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ikOankaar sat naam karataa purakh nirabhau niravair akaal moorat ajoonee saibha(n) gur prasaadh ||

ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥

koiee paRataa sahasaakirataa koiee paRai puraanaa ||

ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥

koiee naam japai japamaalee laagai tisai dhiaanaa ||

ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥

ab hee kab hee kichhoo na jaanaa teraa eko naam pachhaanaa ||1||

ਨ ਜਾਣਾ ਹਰੇ ਮੇਰੀ ਕਵਨ ਗਤੇ ॥

n jaanaa hare meree kavan gate ||

ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥

ham moorakh agiaan saran prabh teree kar kirapaa raakhahu meree laaj pate ||1|| rahaau ||

ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥

kabahoo jeeaRaa uoobh chaRat hai kabahoo jai piaale ||

ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥

lobhee jeeaRaa thir na rahat hai chaare ku(n)ddaa bhaale ||2||

ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥

maran likhai ma(n)ddal meh aae jeevan saajeh maiee ||

ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥

ek chale ham dhekheh suaamee bhaeh bala(n)tee aaiee ||3||

ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥

n kisee kaa meet na kisee kaa bhaiee naa kisai baap na maiee ||

ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥

pranavat naanak je too dheveh a(n)te hoi sakhaiee ||4||1||

English Translation

RAAMKALEE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

Some read the Sanskrit scriptures, and some read the Puraanas. Some meditate on the Naam, the Name of the Lord, and chant it on their malas, focusing on it in meditation. I know nothing, now or ever; I recognize only Your One Name, Lord. || 1 ||

I do not know, Lord, what my condition shall be. I am foolish and ignorant; I seek Your Sanctuary, God. Please, save my honor and my self-respect. || 1 || Pause ||

Sometimes, the soul soars high in the heavens, and sometimes it falls to the depths of the nether regions. The greedy soul does not remain stable; it searches in the four directions. || 2 ||

With death pre-ordained, the soul comes into the world, gathering the riches of life. I see that some have already gone, O my Lord and Master; the burning fire is coming closer! || 3 ||

No one has any friend, and no one has any brother; no one has any father or mother. Prays Nanak, if You bless me with Your Name, it shall be my help and support in the end. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! (ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ । ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ), ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ)।੧।

ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ । ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ । ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ।੧।ਰਹਾਉ।

(ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈ) ਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ । ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ।੨।

ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀ; ਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ । ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ)।੩।

ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ) । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ, ਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ।੪।੧।

Source: SGPC Official; BaniDB · Read Ang 876 in Sri Guru Granth Sahib Ji

On this day in earlier years

  • Saturday, 23 October 2021 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Friday, 23 October 2020 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Wednesday, 23 October 2019 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Tuesday, 23 October 2018 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Monday, 23 October 2017 ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ Ang 594 · Raag Vadhans
  • Sunday, 23 October 2016 ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ Ang 836 · Raag Bilaaval