ਹੁਕਮਨਾਮਾ ਸਾਹਿਬ

Hukamnama Sahib

Thursday, 03 November 2022

ਵੀਰਵਾਰ, ੧੮ ਕੱਤਕ (ਸੰਮਤ ੫੫੪ ਨਾਨਕਸ਼ਾਹੀ)

Ang 666 · Raag Dhanaasree · Guru Amar Daas Ji

Reading: Permalink

ਗੁਰਮੁਖੀ (Gurmukhi)

ਰਾਗੁ ਧਨਾਸਿਰੀ ਮਹਲਾ ੩ ਘਰੁ ੪

raag dhanaasiree mahalaa teejaa ghar chauthhaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ham bheekhak bhekhaaree tere too nij pat hai dhaataa ||

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

hoh dhaiaal naam dheh ma(n)gat jan ka(n)au sadhaa rahau ra(n)g raataa ||1||

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ha(n)au balihaarai jaau saache tere naam viTahu ||

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

karan kaaran sabhanaa kaa eko avar na dhoojaa koiee ||1|| rahaau ||

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

bahute fer pe kirapan kau ab kichh kirapaa keejai ||

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

hoh dhiaal dharasan dheh apunaa aaisee bakhas kareejai ||2||

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥

bhanat naanak bharam paT khool(h)e gur parasaadhee jaaniaa ||

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

saachee liv laagee hai bheetar satigur siau man maaniaa ||3||1||9||

English Translation

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 ||

I am a sacrifice to Your Name, O True Lord. The One Lord is the Cause of causes; there is no other at all. || 1 || Pause ||

I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 ||

Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

Source: SGPC Official; BaniDB · Read Ang 666 in Sri Guru Granth Sahib Ji

On this day in earlier years

  • Wednesday, 03 November 2021 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Tuesday, 03 November 2020 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Sunday, 03 November 2019 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 651 · Raag Sorath
  • Saturday, 03 November 2018 ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ Ang 729 · Raag Soohee
  • Friday, 03 November 2017 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 03 November 2016 ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ Ang 465 · Raag Aasaa