ਹੁਕਮਨਾਮਾ ਸਾਹਿਬ

Hukamnama Sahib

Tuesday, 08 November 2022

ਮੰਗਲਵਾਰ, ੨੩ ਕੱਤਕ (ਸੰਮਤ ੫੫੪ ਨਾਨਕਸ਼ਾਹੀ)

Ang 622 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਠਾਢਿ ਪਾਈ ਕਰਤਾਰੇ ॥

Thaadd paiee karataare ||

ਤਾਪੁ ਛੋਡਿ ਗਇਆ ਪਰਵਾਰੇ ॥

taap chhodd giaa paravaare ||

ਗੁਰਿ ਪੂਰੈ ਹੈ ਰਾਖੀ ॥

gur poorai hai raakhee ||

ਸਰਣਿ ਸਚੇ ਕੀ ਤਾਕੀ ॥੧॥

saran sache kee taakee ||1||

ਪਰਮੇਸਰੁ ਆਪਿ ਹੋਆ ਰਖਵਾਲਾ ॥

paramesar aap hoaa rakhavaalaa ||

ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥

saa(n)t sahaj sukh khin meh upaje man hoaa sadhaa sukhaalaa || rahaau ||

ਹਰਿ ਹਰਿ ਨਾਮੁ ਦੀਓ ਦਾਰੂ ॥

har har naam dheeo dhaaroo ||

ਤਿਨਿ ਸਗਲਾ ਰੋਗੁ ਬਿਦਾਰੂ ॥

tin sagalaa rog bidhaaroo ||

ਅਪਣੀ ਕਿਰਪਾ ਧਾਰੀ ॥

apanee kirapaa dhaaree ||

ਤਿਨਿ ਸਗਲੀ ਬਾਤ ਸਵਾਰੀ ॥੨॥

tin sagalee baat savaaree ||2||

ਪ੍ਰਭਿ ਅਪਨਾ ਬਿਰਦੁ ਸਮਾਰਿਆ ॥

prabh apanaa biradh samaariaa ||

ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

hamaraa gun avagun na beechaariaa ||

ਗੁਰ ਕਾ ਸਬਦੁ ਭਇਓ ਸਾਖੀ ॥

gur kaa sabadh bhio saakhee ||

ਤਿਨਿ ਸਗਲੀ ਲਾਜ ਰਾਖੀ ॥੩॥

tin sagalee laaj raakhee ||3||

ਬੋਲਾਇਆ ਬੋਲੀ ਤੇਰਾ ॥

bolaiaa bolee teraa ||

ਤੂ ਸਾਹਿਬੁ ਗੁਣੀ ਗਹੇਰਾ ॥

too saahib gunee gaheraa ||

ਜਪਿ ਨਾਨਕ ਨਾਮੁ ਸਚੁ ਸਾਖੀ ॥

jap naanak naam sach saakhee ||

ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

apune dhaas kee paij raakhee ||4||6||56||

English Translation

SORAT’H, FIFTH MEHL:

The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 ||

The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause ||

The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 ||

God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 ||

I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।

ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।

ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ)।੨।

ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ)।੩।

ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

Source: SGPC Official; BaniDB · Read Ang 622 in Sri Guru Granth Sahib Ji

On this day in earlier years

  • Monday, 08 November 2021 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ Ang 773 · Raag Soohee
  • Sunday, 08 November 2020 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Friday, 08 November 2019 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Thursday, 08 November 2018 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Wednesday, 08 November 2017 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Tuesday, 08 November 2016 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee