ਹੁਕਮਨਾਮਾ ਸਾਹਿਬ

Hukamnama Sahib

Monday, 05 December 2022

ਸੋਮਵਾਰ, 20 ਮੱਘਰ (ਸੰਮਤ 554 ਨਾਨਕਸ਼ਾਹੀ)

Ang 692 · Raag Dhanaasree · Bhagat Kabeer Ji

Reading: Permalink

ਗੁਰਮੁਖੀ (Gurmukhi)

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

jo jan bhaau bhagat kachh jaanai taa kau acharaj kaaho ||

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

jiau jal jal meh pais na nikasai tiau ddur milio julaaho ||1||

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

har ke logaa mai tau mat kaa bhoraa ||

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

jau tan kaasee tajeh kabeeraa ramieeaai kahaa nihoraa ||1|| rahaau ||

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

kahat kabeer sunahu re loiee bharam na bhoolahu koiee ||

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

kiaa kaasee kiaa uookhar magahar raam ridhai jau hoiee ||2||3||

English Translation

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 ||

O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause ||

Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

ਪੰਜਾਬੀ ਵਿਆਖਿਆ (Punjabi Explanation)

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ।।੧।

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।

(ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।੨।੩।

Source: SGPC Official; BaniDB · Read Ang 692 in Sri Guru Granth Sahib Ji

On this day in earlier years

  • Sunday, 05 December 2021 ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ Ang 533 · Raag Dayv Gandhaaree
  • Saturday, 05 December 2020 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Thursday, 05 December 2019 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 708 · Raag Soohee
  • Wednesday, 05 December 2018 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Tuesday, 05 December 2017 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Monday, 05 December 2016 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ Ang 703 · Raag Jaithsree