ਹੁਕਮਨਾਮਾ ਸਾਹਿਬ

Hukamnama Sahib

Sunday, 11 December 2022

ਐਤਵਾਰ, ੨੬ ਮੱਘਰ (ਸੰਮਤ ੫੫੪ ਨਾਨਕਸ਼ਾਹੀ)

Ang 732 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ਘਰੁ ੨

soohee mahalaa chauthhaa ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗੁਰਮਤਿ ਨਗਰੀ ਖੋਜਿ ਖੋਜਾਈ ॥

gurmat nagaree khoj khojaiee ||

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

har har naam padhaarath paiee ||1||

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

merai man har har saa(n)t vasaiee ||

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

tisanaa agan bujhee khin a(n)tar gur miliaai sabh bhukh gavaiee ||1|| rahaau ||

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

har gun gaavaa jeevaa meree maiee ||

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

satigur dhiaal gun naam dhiraRaiee ||2||

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

hau har prabh piaaraa ddoodd ddooddaiee ||

ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

satasa(n)gat mil har ras paiee ||3||

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

dhur masatak lekh likhe har paiee ||

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

gur naanak tuThaa melai har bhaiee ||4||1||5||

English Translation

Soohee, Fourth Mehla, Second House:

One Universal Creator God. By The Grace Of The True Guru:

Following the Guru's Teachings, I searched and searched the body-village;

I found the wealth of the Name of the Lord, Har, Har. ||1||

The Lord, Har, Har, has enshrined peace within my mind.

The fire of desire was extinguished in an instant, when I met the Guru; all my hunger has been satisfied. ||1||Pause||

Singing the Glorious Praises of the Lord, I live, O my mother.

The Merciful True Guru implanted the Glorious Praises of the Naam within me. ||2||

I search for and seek out my Beloved Lord God, Har, Har.

Joining the Sat Sangat, the True Congregation, I have obtained the subtle essence of the Lord. ||3||

By the pre-ordained destiny inscribed upon my forehead, I have found the Lord.

Guru Nanak, pleased and satisfied, has united me with the Lord, O Siblings of Destiny. ||4||1||5||

ਪੰਜਾਬੀ ਵਿਆਖਿਆ (Punjabi Explanation)

ਸੂਹੀ ਚੌਥੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹ

ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।੧।

ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ

ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ।੧।ਰਹਾਉ।

ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ

ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ।੨।

ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ

ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ।੩।

ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ

ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ।੪।੧।੫।

Source: BaniDB · Read Ang 732 in Sri Guru Granth Sahib Ji

On this day in earlier years

  • Saturday, 11 December 2021 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Friday, 11 December 2020 ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ Ang 618 · Raag Sorath
  • Wednesday, 11 December 2019 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 692 · Raag Tilang
  • Tuesday, 11 December 2018 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath
  • Monday, 11 December 2017 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree
  • Sunday, 11 December 2016 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ Ang 558 · Raag Vadhans