ਹੁਕਮਨਾਮਾ ਸਾਹਿਬ
Hukamnama Sahib
Sunday, 18 December 2022
ਐਤਵਾਰ, ੩ ਪੋਹ (ਸੰਮਤ ੫੫੪ ਨਾਨਕਸ਼ਾਹੀ)
Ang 807 · Raag Bilaaval · Guru Arjan Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
bilaaval mahalaa panjavaa ||
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥
sahaj samaadh ana(n)dh sookh poore gur dheen ||
ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥
sadhaa sahaiee sa(n)g prabh a(n)mirat gun cheen || rahaau ||
ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥
jai jai kaar jagatr meh locheh sabh jeeaa ||
ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥
suprasa(n)n bhe satigur prabhoo kachh bighan na theeaa ||1||
ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥
jaa kaa a(n)g dhiaal prabh taa ke sabh dhaas ||
ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥
sadhaa sadhaa vaddiaaieeaa naanak gur paas ||2||12||30||
English Translation
BILAAVAL, FIFTH MEHL:
The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause ||
Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 ||
One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ । ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।
ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ । ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
Source: SGPC Official; BaniDB · Read Ang 807 in Sri Guru Granth Sahib Ji