ਹੁਕਮਨਾਮਾ ਸਾਹਿਬ

Hukamnama Sahib

Sunday, 25 December 2022

ਐਤਵਾਰ, ੧੦ ਪੋਹ (ਸੰਮਤ ੫੫੪ ਨਾਨਕਸ਼ਾਹੀ)

Ang 574 · Raag Vadhans · Guru Raam Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੪ ॥

vaddaha(n)s mahalaa chauthhaa ||

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥

har kirapaa har kirapaa kar satigur mel sukhadhaataa raam ||

ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥

ham poochheh ham poochheh satigur paas har baataa raam ||

ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥

satigur paas har baat poochheh jin naam padhaarath paiaa ||

ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥

pai lageh nit kareh bina(n)tee gur satigur pa(n)th bataiaa ||

ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥

soiee bhagat dhukh sukh samat kar jaanai har har naam har raataa ||

ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥

har kirapaa har kirapaa kar gur satigur mel sukhadhaataa ||1||

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥

sun gurmukh sun gurmukh naam sabh binase ha(n)aumai paapaa raam ||

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥

jap har har jap har har naam lathiaRe jag taapaa raam ||

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥

har har naam jinee aaraadhiaa tin ke dhukh paap nivaare ||

ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥

satigur giaan khaRag hath dheenaa jamaka(n)kar maar bidhaare ||

ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥

har prabh kirapaa dhaaree sukhadhaate dhukh laathe paap sa(n)taapaa ||

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥

sun gurmukh sun gurmukh naam sabh binase ha(n)aumai paapaa ||2||

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥

jap har har jap har har naam merai man bhaiaa raam ||

ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥

mukh gurmukh mukh gurmukh jap sabh rog gavaiaa raam ||

ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥

gurmukh jap sabh rog gavaiaa arogat bhe sareeraa ||

ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥

anadhin sahaj samaadh har laagee har japiaa gahir ga(n)bheeraa ||

ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥

jaat ajaat naam jin dhiaaiaa tin param padhaarath paiaa ||

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥

jap har har jap har har naam merai man bhaiaa ||3||

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥

har dhaarahu har dhaarahu kirapaa kar kirapaa leh ubaare raam ||

ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਰਾਮ ॥

ham paapee ham paapee niragun dheen tum(h)aare raam ||

ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਹਰਿ ਦੈਆਲ ਸਰਣਾਇਆ ॥

ham paapee niragun dheen tum(h)aare har dhaiaal saranaiaa ||

ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥

too dhukh bha(n)jan sarab sukhadhaataa ham paathar tare taraiaa ||

ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥

satigur bheT raam ras paiaa jan naanak naam udhaare ||

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

har dhaarahu har dhaarahu kirapaa kar kirapaa leh ubaare raam ||4||4||

English Translation

Wadahans, Fourth Mehla:

O Lord, show Your Mercy, show Your Mercy, and let me meet the True Guru, the Giver of peace.

I go and ask, I go and ask from the True Guru, about the sermon of the Lord.

I ask about the sermon of the Lord from the True Guru, who has obtained the treasure of the Naam.

I bow at His Feet constantly, and pray to Him; the Guru, the True Guru, has shown me the Way.

He alone is a devotee, who looks alike upon pleasure and pain; he is imbued with the Name of the Lord, Har, Har.

O Lord, show Your Mercy, show Your Mercy, and let me meet the True Guru, the Giver of peace. ||1||

Listen as Gurmukh, listen as Gurmukh, to the Naam, the Name of the Lord; all egotism and sins are eradicated.

Chanting the Name of the Lord, Har, Har, chanting the Name of the Lord, Har, Har, the troubles of the world vanish.

Those who contemplate the Name of the Lord, Har, Har, are rid of their suffering and sins.

The True Guru has placed the sword of spiritual wisdom in my hands; I have overcome and slain the Messenger of Death.

The Lord God, the Giver of peace, has granted His Grace, and I am rid of pain, sin and disease.

Listen as Gurmukh, listen as Gurmukh, to the Naam, the Name of the Lord; all egotism and sins are eradicated. ||2||

Chanting the Name of the Lord, Har, Har, chanting the Name of the Lord, Har, Har, is so pleasing to my mind.

Speaking as Gurmukh, speaking as Gurmukh, chanting the Naam, all disease is eradicated.

As Gurmukh, chanting the Naam, all disease is eradicated, and the body becomes free of disease.

Night and day, one remains absorbed in the Perfect Poise of Samaadhi; meditate on the Name of the Lord, the inaccessible and unfathomable Lord.

Whether of high or low social status, one who meditates on the Naam obtains the supreme treasure.

Chanting the Name of the Lord, Har, Har, chanting the Name of the Lord, Har, Har, is pleasing to my mind. ||3||

Grant Your Grace, grant Your Grace, O Lord, and save me.

I am a sinner, I am a worthless sinner, I am meek, but I am Yours, O Lord.

I am a worthless sinner, and I am meek, but I am Yours; I seek Your Sanctuary, O Merciful Lord.

You are the Destroyer of pain, the Giver of absolute peace; I am a stone - carry me across and save me.

Meeting the True Guru, servant Nanak has obtained the subtle essence of the Lord; through the Naam, the Name of the Lord, he is saved.

Grant Your Grace, grant Your Grace, Lord, and save me. ||4||4||

ਪੰਜਾਬੀ ਵਿਆਖਿਆ (Punjabi Explanation)

ਵਡਹੰਸ ਚੌਥੀ ਪਾਤਿਸ਼ਾਹੀ।

ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ ।

ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ ।

ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ

ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ) ।

ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ ।

ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ ।੧।

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ ।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ ।

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ ।

ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।

ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ ।੨।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ ।

ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ ।

ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ ।

ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸੇ੍ਰਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ ।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ । ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ ।੩।

ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ ।

ਅਸੀ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ ।

ਹੇ ਦਇਆ ਦੇ ਘਰ ਹਰੀ! ਅਸੀ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀ ਤੇਰੇ ਹਾਂ, ਤੇ, ਤੇਰੀ ਸਰਨ ਆਏ ਹਾਂ ।

ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ । ਅਸੀ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ ।

ਹੇ ਨਾਨਕ! (ਆਖ—) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ ।

ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ ।੪।੪।

Source: BaniDB · Read Ang 574 in Sri Guru Granth Sahib Ji

On this day in earlier years

  • Saturday, 25 December 2021 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Friday, 25 December 2020 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Wednesday, 25 December 2019 ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ Ang 711 · Raag Todee
  • Tuesday, 25 December 2018 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Monday, 25 December 2017 ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ Ang 675 · Raag Dhanaasree
  • Sunday, 25 December 2016 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath