ਹੁਕਮਨਾਮਾ ਸਾਹਿਬ
Hukamnama Sahib
Friday, 06 January 2023
ਸ਼ੁੱਕਰਵਾਰ, ੨੨ ਪੋਹ (ਸੰਮਤ ੫੫੪ ਨਾਨਕਸ਼ਾਹੀ)
Ang 503 · Raag Gujri · Guru Nanak Dev Ji
ਗੁਰਮੁਖੀ (Gurmukhi)
ਗੂਜਰੀ ਅਸਟਪਦੀਆ ਮਹਲਾ ੧ ਘਰੁ ੧
goojaree asaTapadheeaa mahalaa pehilaa ghar pehilaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥
ek nagaree pa(n)ch chor baseeale barajat choree dhaavai ||
ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥
tirahadhas maal rakhai jo naanak mokh mukat so paavai ||1||
ਚੇਤਹੁ ਬਾਸੁਦੇਉ ਬਨਵਾਲੀ ॥
chetahu baasudheau banavaalee ||
ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥
raam ridhai japamaalee ||1|| rahaau ||
ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥
auradh mool jis saakh talaahaa chaar bedh jit laage ||
ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥
sahaj bhai jai te naanak paarabraham liv jaage ||2||
ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥
paarajaat ghar aagan merai puhap patr tat ddaalaa ||
ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥
sarab jot nira(n)jan sa(n)bhoo chhoddahu bahut ja(n)jaalaa ||3||
ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥
sun sikhava(n)te naanak binavai chhoddahu maiaa jaalaa ||
ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥
man beechaar ek liv laagee punarap janam na kaalaa ||4||
ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥
so guroo so sikh katheeale so vaidh j jaanai rogee ||
ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥
tis kaaran ka(n)m na dha(n)dhaa naahee dha(n)dhai girahee jogee ||5||
ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥
kaam karodh aha(n)kaar tajeeale lobh moh tis maiaa ||
ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥
man tat avigat dhiaaiaa gur parasaadhee paiaa ||6||
ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥
giaan dhiaan sabh dhaat katheeale set baran sabh dhootaa ||
ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥
braham kamal madh taas rasaadha(n) jaagat naahee sootaa ||7||
ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥
mahaa ga(n)bheer patr paataalaa naanak sarab juaaiaa ||
ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥
aupadhes guroo mam puneh na garabha(n) bikh taj a(n)mrit peeaaiaa ||8||1||
English Translation
GUJRI, ASHTAPADEES, FIRST MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
In the one village of the body, live the five thieves; they have been warned, but they still go out stealing. One who keeps his assets safe from the three modes and the ten passions, O Nanak, attains liberation and emancipation. || 1 ||
Center your mind on the all-pervading Lord, the Wearer of garlands of the jungles. Let your rosary be the chanting of the Lord’s Name in your heart. || 1 || Pause ||
Its roots extend upwards, and its branches reach down; the four Vedas are attached to it. He alone reaches this tree with ease, O Nanak, who remains wakeful in the Love of the Supreme Lord God. || 2 ||
The Elysian Tree is the courtyard of my house; in it are the flowers, leaves and stems of reality. Meditate on the self-existent, immaculate Lord, whose Light is pervading everywhere; renounce all your worldly entanglements. || 3 ||
Listen, O seekers of Truth — Nanak begs you to renounce the traps of Maya. Reflect within your mind, that by enshrining love for the One Lord, you shall not be subject to birth and death again. || 4 ||
He alone is said to be a Guru, he alone is said to be a Sikh, and he alone is said to be a physician, who knows the patient’s illness. He is not affected by actions, responsibilities and entanglements; in the entanglements of his household, he maintains the detachment of Yoga. || 5 ||
He renounces sexual desire, anger, egotism, greed, attachment and Maya. Within his mind, he meditates on the reality of the Imperishable Lord; by Guru’s Grace he finds Him. || 6 ||
Spiritual wisdom and meditation are all said to be God’s gifts; all of the demons are turned white before him. He enjoys the taste of the honey of God’s lotus; he remains awake, and does not fall asleep. || 7 ||
This lotus is very deep; its leaves are the nether regions, and it is connected to the whole universe. Under Guru’s Instruction, I shall not have to enter the womb again; I have renounced the poison of corruption, and I drink in the Ambrosial Nectar. || 8 || 1 ||
ਪੰਜਾਬੀ ਵਿਆਖਿਆ (Punjabi Explanation)
ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ । (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧।
ਹੇ ਭਾਈ । ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ । ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ—(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ।
ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨।
(ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ) । (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩।
ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ । ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।
(ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ । ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ । (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ), ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ।੫।
ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕੋ੍ਰਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤਿ੍ਰਸ਼ਨਾ ਛੱਡ ਦਿੱਤੀ ਹੈ।੬।
ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ—ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ।੭।
ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ।੮।੧।
Source: SGPC Official; BaniDB · Read Ang 503 in Sri Guru Granth Sahib Ji