ਹੁਕਮਨਾਮਾ ਸਾਹਿਬ

Hukamnama Sahib

Friday, 13 January 2023

ਸ਼ੁੱਕਰਵਾਰ, ੨੯ ਪੋਹ (ਸੰਮਤ ੫੫੪ ਨਾਨਕਸ਼ਾਹੀ)

Ang 702 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ॥

jaitasaree mahalaa panjavaa ||

ਆਏ ਅਨਿਕ ਜਨਮ ਭ੍ਰਮਿ ਸਰਣੀ ॥

aae anik janam bhram saranee ||

ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

audhar dheh a(n)dh koop te laavahu apunee charanee ||1|| rahaau ||

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

giaan dhiaan kichh karam na jaanaa naahin niramal karanee ||

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

saadhasa(n)gat kai a(n)chal laavahu bikham nadhee jai taranee ||1||

ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥

sukh sa(n)pat maiaa ras meeThe ieh nahee man meh dharanee ||

ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

har dharasan tirapat naanak dhaas paavat har naam ra(n)g aabharanee ||2||8||12||

English Translation

JAITSREE, FIFTH MEHL:

After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause ||

I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 ||

Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।

ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।

ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨।

Source: SGPC Official; BaniDB · Read Ang 702 in Sri Guru Granth Sahib Ji

On this day in earlier years

  • Thursday, 13 January 2022 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Wednesday, 13 January 2021 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Monday, 13 January 2020 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Sunday, 13 January 2019 ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ Ang 611
  • Saturday, 13 January 2018 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Friday, 13 January 2017 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee