ਹੁਕਮਨਾਮਾ ਸਾਹਿਬ

Hukamnama Sahib

Sunday, 12 February 2023

ਐਤਵਾਰ, ੩੦ ਮਾਘ (ਸੰਮਤ ੫੫੪ ਨਾਨਕਸ਼ਾਹੀ)

Ang 900 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਜੋ ਤਿਸੁ ਭਾਵੈ ਸੋ ਥੀਆ ॥

jo tis bhaavai so theeaa ||

ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥

sadhaa sadhaa har kee saranaiee prabh bin naahee aan beeaa ||1|| rahaau ||

ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥

put kalatr lakhimee dheesai in meh kichhoo na sa(n)g leeaa ||

ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥

bikhai Thagauree khai bhulaanaa maiaa ma(n)dhar tiaag giaa ||1||

ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥

ni(n)dhaa kar kar bahut vigootaa garabh jon meh kirat piaa ||

ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥

purab kamaane chhoddeh naahee jamadhoot graasio mahaa bhiaa ||2||

ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥

bolai jhooTh kamaavai avaraa tirasan na boojhai bahut hiaa ||

ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥

asaadh rog upajiaa sa(n)t dhookhan dheh binaasee mahaa khiaa ||3||

ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥

jineh nivaaje tin hee saaje aape keene sa(n)t jiaa ||

ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

naanak dhaas ka(n)Th lai raakhe kar kirapaa paarabraham miaa ||4||44||55||

English Translation

RAAMKALEE, FIFTH MEHL:

Whatever pleases Him happens. Forever and ever, I seek the Sanctuary of the Lord. There is none other than God. || 1 || Pause ||

You look upon your children, spouse and wealth; none of these will go along with you. Eating the poisonous potion, you have gone astray. You will have to go, and leave Maya and your mansions. || 1 ||

Slandering others, you are totally ruined; because of your past actions, you shall be consigned to the womb of reincarnation. Your past actions will not just go away; the most horrible Messenger of Death shall seize you. || 2 ||

You tell lies, and do not practice what you preach. Your desires are not satisfied — what a shame. You have contracted an incurable disease; slandering the Saints, your body is wasting away; you are utterly ruined. || 3 ||

He embellishes those whom He has fashioned. He Himself gave life to the Saints. O Nanak, He hugs His slaves close in His Embrace. Please grant Your Grace, O Supreme Lord God, and be kind to me as well. || 4 || 44 || 55 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ । (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ । ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ।

ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ—ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ । ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।

ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ । (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ।੨।

(ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤਿ੍ਰਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ । ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤਿ੍ਰਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩।

(ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ । ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।

Source: SGPC Official; BaniDB · Read Ang 900 in Sri Guru Granth Sahib Ji

On this day in earlier years

  • Saturday, 12 February 2022 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 12 February 2021 ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ Ang 656 · Raag Sorath
  • Wednesday, 12 February 2020 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Tuesday, 12 February 2019 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 719 · Raag Jaithsree
  • Monday, 12 February 2018 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Sunday, 12 February 2017 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans