ਹੁਕਮਨਾਮਾ ਸਾਹਿਬ

Hukamnama Sahib

Wednesday, 15 February 2023

ਬੁੱਧਵਾਰ, ੩ ਫੱਗਣ (ਸੰਮਤ ੫੫੪ ਨਾਨਕਸ਼ਾਹੀ)

Ang 862 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨

raag go(n)dd mahalaa panjavaa chaupadhe ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਜੀਅ ਪ੍ਰਾਨ ਕੀਏ ਜਿਨਿ ਸਾਜਿ ॥

jeea praan ke'ee jin saaj ||

ਮਾਟੀ ਮਹਿ ਜੋਤਿ ਰਖੀ ਨਿਵਾਜਿ ॥

maaTee meh jot rakhee nivaaj ||

ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥

baratan kau sabh kichh bhojan bhogai ||

ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥

so prabh taj mooRe kat jai ||1||

ਪਾਰਬ੍ਰਹਮ ਕੀ ਲਾਗਉ ਸੇਵ ॥

paarabraham kee laagau sev ||

ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥

gur te sujhai nira(n)jan dhev ||1|| rahaau ||

ਜਿਨਿ ਕੀਏ ਰੰਗ ਅਨਿਕ ਪਰਕਾਰ ॥

jin ke'ee ra(n)g anik parakaar ||

ਓਪਤਿ ਪਰਲਉ ਨਿਮਖ ਮਝਾਰ ॥

opat paralau nimakh majhaar ||

ਜਾ ਕੀ ਗਤਿ ਮਿਤਿ ਕਹੀ ਨ ਜਾਇ ॥

jaa kee gat mit kahee na jai ||

ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥

so prabh man mere sadhaa dhiaai ||2||

ਆਇ ਨ ਜਾਵੈ ਨਿਹਚਲੁ ਧਨੀ ॥

aai na jaavai nihachal dhanee ||

ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥

bea(n)t gunaa taa ke ketak ganee ||

ਲਾਲ ਨਾਮ ਜਾ ਕੈ ਭਰੇ ਭੰਡਾਰ ॥

laal naam jaa kai bhare bha(n)ddaar ||

ਸਗਲ ਘਟਾ ਦੇਵੈ ਆਧਾਰ ॥੩॥

sagal ghaTaa dhevai aadhaar ||3||

ਸਤਿ ਪੁਰਖੁ ਜਾ ਕੋ ਹੈ ਨਾਉ ॥

sat purakh jaa ko hai naau ||

ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥

miTeh koT agh nimakh jas gaau ||

ਬਾਲ ਸਖਾਈ ਭਗਤਨ ਕੋ ਮੀਤ ॥

baal sakhaiee bhagatan ko meet ||

ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

praan adhaar naanak hit cheet ||4||1||3||

English Translation

RAAG GOND, FIFTH MEHL, CHAU-PADAS, SECOND HOUSE:

ONE UNIVERSAL CREATOR GOD. BY THE GRACE OF THE TRUE GURU:

He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? || 1 ||

Commit yourself to the service of the Transcendent Lord. Through the Guru, one understands the Immaculate, Divine Lord. || 1 || Pause ||

He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 ||

The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 ||

The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 || 1 || 3 || ||

ਪੰਜਾਬੀ ਵਿਆਖਿਆ (Punjabi Explanation)

ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧।

ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ । ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।

ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।

ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ । ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ । ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ । ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩।

ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ । ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।

Source: SGPC Official; BaniDB · Read Ang 862 in Sri Guru Granth Sahib Ji

On this day in earlier years

  • Tuesday, 15 February 2022 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 15 February 2021 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Saturday, 15 February 2020 ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ Ang 824 · Raag Bilaaval
  • Friday, 15 February 2019 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 680 · Raag Soohee
  • Thursday, 15 February 2018 ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ Ang 949 · Raag Raamkalee
  • Wednesday, 15 February 2017 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans