ਹੁਕਮਨਾਮਾ ਸਾਹਿਬ

Hukamnama Sahib

Tuesday, 04 April 2023

ਮੰਗਲਵਾਰ, ੨੨ ਚੇਤ (ਸੰਮਤ ੫੫੫ ਨਾਨਕਸ਼ਾਹੀ)

Ang 920 · Raag Raamkalee · Guru Amar Daas Ji

Reading: Permalink

ਗੁਰਮੁਖੀ (Gurmukhi)

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥

saachee livai bin dheh nimaanee ||

ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥

dheh nimaanee livai baajhahu kiaa kare vechaareeaa ||

ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥

tudh baajh samarath koi naahee kirapaa kar banavaareeaa ||

ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥

es nau hor thaau naahee sabadh laag savaareeaa ||

ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥

kahai naanak livai baajhahu kiaa kare vechaareeaa ||6||

ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥

aana(n)dh aana(n)dh sabh ko kahai aana(n)dh guroo te jaaniaa ||

ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥

jaaniaa aana(n)dh sadhaa gur te kirapaa kare piaariaa ||

ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥

kar kirapaa kilavikh kaTe giaan a(n)jan saariaa ||

ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥

a(n)dharahu jin kaa moh tuTaa tin kaa sabadh sachai savaariaa ||

ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥

kahai naanak eh ana(n)dh hai aana(n)dh gur te jaaniaa ||7||

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥

baabaa jis too dheh soiee jan paavai ||

ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥

paavai ta so jan dheh jis no hor kiaa kareh vechaariaa ||

ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥

eik bharam bhoole fireh dheh dhis ik naam laag savaariaa ||

ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥

gur parasaadhee man bhiaa niramal jinaa bhaanaa bhaave ||

ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥

kahai naanak jis dheh piaare soiee jan paave ||8||

ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥

aavahu sa(n)t piaariho akath kee kareh kahaanee ||

ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥

kareh kahaanee akath keree kit dhuaarai paieeaai ||

ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥

tan man dhan sabh saup gur kau hukam ma(n)niaai paieeaai ||

ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥

hukam ma(n)nih guroo keraa gaavahu sachee baanee ||

ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥

kahai naanak sunahu sa(n)tahu kathih akath kahaanee ||9||

ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥

e man cha(n)chalaa chaturaiee kinai na paiaa ||

ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥

chaturaiee na paiaa kinai too sun ma(n)n meriaa ||

ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥

eh maiaa mohanee jin et bharam bhulaiaa ||

ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥

maiaa ta mohanee tinai keetee jin Thagaulee paieeaa ||

ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥

kurabaan keetaa tisai viTahu jin moh meeThaa laiaa ||

ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥

kahai naanak man cha(n)chal chaturaiee kinai na paiaa ||10||

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥

e man piaariaa too sadhaa sach samaale ||

ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥

eh kuTa(n)b too j dhekhadhaa chalai naahee terai naale ||

ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥

saath terai chalai naahee tis naal kiau chit laieeaai ||

ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥

aaisaa ka(n)m moole na keechai jit a(n)t pachhotaieeaai ||

ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥

satiguroo kaa upadhes sun too hovai terai naale ||

ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥

kahai naanak man piaare too sadhaa sach samaale ||11||

ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥

agam agocharaa teraa a(n)t na paiaa ||

ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥

a(n)to na paiaa kinai teraa aapanaa aap too jaanahe ||

ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥

jeea ja(n)t sabh khel teraa kiaa ko aakh vakhaane ||

ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥

aakheh ta vekheh sabh toohai jin jagat upaiaa ||

ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥

kahai naanak too sadhaa aga(n)m hai teraa a(n)t na paiaa ||12||

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥

sur nar mun jan a(n)mrit khojadhe su a(n)mrit gur te paiaa ||

ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥

paiaa a(n)mrit gur kirapaa keenee sachaa man vasaiaa ||

ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥

jeea ja(n)t sabh tudh upaae ik vekh parasan aaiaa ||

ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥

lab lobh aha(n)kaar chookaa satiguroo bhalaa bhaiaa ||

ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥

kahai naanak jis no aap tuThaa tin a(n)mrit gur te paiaa ||13||

ਭਗਤਾ ਕੀ ਚਾਲ ਨਿਰਾਲੀ ॥

bhagataa kee chaal niraalee ||

ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥

chaalaa niraalee bhagataeh keree bikham maarag chalanaa ||

ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥

lab lobh aha(n)kaar taj tirasanaa bahut naahee bolanaa ||

ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥

kha(n)niahu tikhee vaalahu nikee et maarag jaanaa ||

ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥

gur parasaadhee jinee aap tajiaa har vaasanaa samaanee ||

ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥

kahai naanak chaal bhagataa jugahu jug niraalee ||14||

ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥

jiau too chalaieh tiv chaleh suaamee hor kiaa jaanaa gun tere ||

ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥

jiv too chalaieh tivai chaleh jinaa maarag paavahe ||

ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥

kar kirapaa jin naam laieh s har har sadhaa dhiaavahe ||

ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥

jis no kathaa sunaieh aapanee s gurdhuaarai sukh paavahe ||

ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥

kahai naanak sache saahib jiau bhaavai tivai chalaavahe ||15||

ਏਹੁ ਸੋਹਿਲਾ ਸਬਦੁ ਸੁਹਾਵਾ ॥

eh sohilaa sabadh suhaavaa ||

ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥

sabadho suhaavaa sadhaa sohilaa satiguroo sunaiaa ||

ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥

eh tin kai ma(n)n vasiaa jin dhurahu likhiaa aaiaa ||

ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥

eik fireh ghanere kareh galaa galee kinai na paiaa ||

ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥

kahai naanak sabadh sohilaa satiguroo sunaiaa ||16||

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥

pavit hoe se janaa jinee har dhiaaiaa ||

ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥

har dhiaaiaa pavit hoe gurmukh jinee dhiaaiaa ||

ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥

pavit maataa pitaa kuTa(n)b sahit siau pavit sa(n)gat sabaieeaa ||

ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥

kahadhe pavit sunadhe pavit se pavit jinee ma(n)n vasaiaa ||

ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

kahai naanak se pavit jinee gurmukh har har dhiaaiaa ||17||

ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥

karamee sahaj na uoopajai vin sahajai sahasaa na jai ||

ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥

neh jai sahasaa kitai sa(n)jam rahe karam kamaae ||

ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥

sahasai jeeau maleen hai kit sa(n)jam dhotaa jaae ||

ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥

ma(n)n dhovahu sabadh laagahu har siau rahahu chit lai ||

ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥

kahai naanak gur parasaadhee sahaj upajai ih sahasaa iv jai ||18||

ਜੀਅਹੁ ਮੈਲੇ ਬਾਹਰਹੁ ਨਿਰਮਲ ॥

jeeahu maile baaharahu niramal ||

ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥

baaharahu niramal jeeahu ta maile tinee janam jooaai haariaa ||

ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥

eh tisanaa vaddaa rog lagaa maran manahu visaariaa ||

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥

vedhaa meh naam utam so suneh naahee fireh jiau betaaliaa ||

ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥

kahai naanak jin sach tajiaa kooRe laage tinee janam jooaai haariaa ||19||

ਜੀਅਹੁ ਨਿਰਮਲ ਬਾਹਰਹੁ ਨਿਰਮਲ ॥

jeeahu niramal baaharahu niramal ||

ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥

baaharahu ta niramal jeeahu niramal satigur te karanee kamaanee ||

ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥

kooR kee soi pahuchai naahee manasaa sach samaanee ||

ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥

janam ratan jinee khaTiaa bhale se vanajaare ||

ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

kahai naanak jin ma(n)n niramal sadhaa raheh gur naale ||20||

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥

je ko sikh guroo setee sanamukh hovai ||

ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥

hovai ta sanamukh sikh koiee jeeahu rahai gur naale ||

ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥

gur ke charan hiradhai dhiaae a(n)tar aatamai samaale ||

ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥

aap chhadd sadhaa rahai paranai gur bin avar na jaanai koe ||

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥

kahai naanak sunahu sa(n)tahu so sikh sanamukh hoe ||21||

ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥

je ko gur te vemukh hovai bin satigur mukat na paavai ||

ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥

paavai mukat na hor thai koiee puchhahu bibekeeaa jaae ||

ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥

anek joonee bharam aavai vin satigur mukat na paae ||

ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥

fir mukat paae laag charanee satiguroo sabadh sunaae ||

ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥

kahai naanak veechaar dhekhahu vin satigur mukat na paae ||22||

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥

aavahu sikh satiguroo ke piaariho gaavahu sachee baanee ||

ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥

baanee ta gaavahu guroo keree baaneeaa sir baanee ||

ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥

jin kau nadhar karam hovai hiradhai tinaa samaanee ||

ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥

peevahu a(n)mrit sadhaa rahahu har ra(n)g japih saarigapaanee ||

ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥

kahai naanak sadhaa gaavahu eh sachee baanee ||23||

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥

satiguroo binaa hor kachee hai baanee ||

ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥

baanee ta kachee satiguroo baajhahu hor kachee baanee ||

ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥

kahadhe kache sunadhe kache kacha(n)ee aakh vakhaanee ||

ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥

har har nit kareh rasanaa kahiaa kachhoo na jaanee ||

ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥

chit jin kaa hir liaa maiaa bolan pe ravaanee ||

ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

kahai naanak satiguroo baajhahu hor kachee baanee ||24||

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥

gur kaa sabadh rata(n)n hai heere jit jaRaau ||

ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥

sabadh ratan jit ma(n)n laagaa eh hoaa samaau ||

ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥

sabadh setee man miliaa sachai laiaa bhaau ||

ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥

aape heeraa ratan aape jis no dhei bujhai ||

ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥

kahai naanak sabadh ratan hai heeraa jit jaRaau ||25||

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥

siv sakat aap upai kai karataa aape hukam varataae ||

ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥

hukam varataae aap vekhai gurmukh kisai bujhaae ||

ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥

toRe ba(n)dhan hovai mukat sabadh ma(n)n vasaae ||

ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥

gurmukh jis no aap kare su hovai ekas siau liv laae ||

ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

kahai naanak aap karataa aape hukam bujhaae ||26||

ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥

simirat saasatr pu(n)n paap beechaaradhe tatai saar na jaanee ||

ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥

tatai saar na jaanee guroo baajhahu tatai saar na jaanee ||

ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥

tihee gunee sa(n)saar bhram sutaa sutiaa rain vihaanee ||

ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥

gur kirapaa te se jan jaage jinaa har man vasiaa boleh a(n)mirat baanee ||

ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥

kahai naanak so tat paae jis no anadhin har liv laagai jaagat rain vihaanee ||27||

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥

maataa ke udhar meh pratipaal kare so kiau manahu visaareeaai ||

ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥

manahu kiau visaareeaai evadd dhaataa j agan meh aahaar pahuchaave ||

ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥

os no kih poh na sakee jis nau aapanee liv laave ||

ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥

aapanee liv aape laae gurmukh sadhaa samaaleeaai ||

ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥

kahai naanak evadd dhaataa so kiau manahu visaareeaai ||28||

ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥

jaisee agan udhar meh taisee baahar maiaa ||

ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥

maiaa agan sabh iko jehee karatai khel rachaiaa ||

ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥

jaa tis bhaanaa taa ja(n)miaa paravaar bhalaa bhaiaa ||

ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥

liv chhuRakee lagee tirasanaa maiaa amar varataiaa ||

ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥

eh maiaa jit har visarai moh upajai bhaau dhoojaa laiaa ||

ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥

kahai naanak gur parasaadhee jinaa liv laagee tinee viche maiaa paiaa ||29||

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥

har aap amulak hai mul na paiaa jai ||

ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥

mul na paiaa jai kisai viTahu rahe lok vilalai ||

ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥

aaisaa satigur je milai tis no sir saupeeaai vichahu aap jai ||

ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥

jis dhaa jeeau tis mil rahai har vasai man aai ||

ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥

har aap amulak hai bhaag tinaa ke naanakaa jin har palai pai ||30||

ਹਰਿ ਰਾਸਿ ਮੇਰੀ ਮਨੁ ਵਣਜਾਰਾ ॥

har raas meree man vanajaaraa ||

ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥

har raas meree man vanajaaraa satigur te raas jaanee ||

ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥

har har nit japih jeeahu laahaa khaTih dhihaaRee ||

ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥

eh dhan tinaa miliaa jin har aape bhaanaa ||

ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥

kahai naanak har raas meree man hoaa vanajaaraa ||31||

ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥

e rasanaa too an ras raach rahee teree piaas na jai ||

ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥

piaas na jai horat kitai jichar har ras palai na pai ||

ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥

har ras pai palai peeaai har ras bahuR na tirasanaa laagai aai ||

ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

eh har ras karamee paieeaai satigur milai jis aai ||

ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥

kahai naanak hor an ras sabh veesare jaa har vasai man aai ||32||

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥

e sareeraa meriaa har tum meh jot rakhee taa too jag meh aaiaa ||

ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥

har jot rakhee tudh vich taa too jag meh aaiaa ||

ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥

har aape maataa aape pitaa jin jeeau upai jagat dhikhaiaa ||

ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥

gur parasaadhee bujhiaa taa chalat hoaa chalat nadharee aaiaa ||

ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥

kahai naanak sirasaT kaa mool rachiaa jot raakhee taa too jag meh aaiaa ||33||

ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥

man chaau bhiaa prabh aagam suniaa ||

ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥

har ma(n)gal gaau sakhee girahu ma(n)dhar baniaa ||

ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥

har gaau ma(n)gal nit sakhe'ee sog dhookh na viaape ||

ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥

gur charan laage dhin sabhaage aapanaa pir jaape ||

ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥

anahat baanee gur sabadh jaanee har naam har ras bhogo ||

ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥

kahai naanak prabh aap miliaa karan kaaran jogo ||34||

ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥

e sareeraa meriaa is jag meh aai kai kiaa tudh karam kamaiaa ||

ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥

k karam kamaiaa tudh sareeraa jaa too jag meh aaiaa ||

ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥

jin har teraa rachan rachiaa so har man na vasaiaa ||

ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥

gur parasaadhee har ma(n)n vasiaa poorab likhiaa paiaa ||

ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥

kahai naanak eh sareer paravaan hoaa jin satigur siau chit laiaa ||35||

ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥

e netrahu meriho har tum meh jot dharee har bin avar na dhekhahu koiee ||

ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥

har bin avar na dhekhahu koiee nadharee har nihaaliaa ||

ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥

eh vis sa(n)saar tum dhekhadhe eh har kaa roop hai har roop nadharee aaiaa ||

ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥

gur parasaadhee bujhiaa jaa vekhaa har ik hai har bin avar na koiee ||

ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥

kahai naanak eh netr a(n)dh se satigur miliaai dhib dhirasaT hoiee ||36||

ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥

e sravanahu meriho saachai sunanai no paThaae ||

ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥

saachai sunanai no paThaae sareer laae sunahu sat baanee ||

ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥

jit sunee man tan hariaa hoaa rasanaa ras samaanee ||

ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥

sach alakh viddaanee taa kee gat kahee na jaae ||

ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥

kahai naanak a(n)mirat naam sunahu pavitr hovahu saachai sunanai no paThaae ||37||

ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥

har jeeau gufaa a(n)dhar rakh kai vaajaa pavan vajaiaa ||

ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥

vajaiaa vaajaa paun nau dhuaare paragaT ke'ee dhasavaa gupat rakhaiaa ||

ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥

gurdhuaarai lai bhaavanee ikanaa dhasavaa dhuaar dhikhaiaa ||

ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥

teh anek roop naau nav nidh tis dhaa a(n)t na jaiee paiaa ||

ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥

kahai naanak har piaarai jeeau gufaa a(n)dhar rakh kai vaajaa pavan vajaiaa ||38||

ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥

eh saachaa sohilaa saachai ghar gaavahu ||

ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥

gaavahu ta sohilaa ghar saachai jithai sadhaa sach dhiaavahe ||

ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥

sacho dhiaaveh jaa tudh bhaaveh gurmukh jinaa bujhaavahe ||

ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥

eih sach sabhanaa kaa khasam hai jis bakhase so jan paavahe ||

ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥

kahai naanak sach sohilaa sachai ghar gaavahe ||39||

English Translation

RAAMKALEE, THIRD MEHL, ANAND:

ONE UNIVERSAL CREATOR GOD. BY THE GRACE OF THE TRUE GURU:

He Himself created Shiva and Shakti, mind and matter; the Creator subjects them to His Command. Enforcing His Order, He Himself sees all. How rare are those who, as Gurmukh, come to know Him. They break their bonds, and attain liberation; they enshrine the Shabad within their minds. Those whom the Lord Himself makes Gurmukh, lovingly focus their consciousness on the One Lord. Says Nanak, He Himself is the Creator; He Himself reveals the Hukam of His Command. || 26 ||

The Simritees and the Shaastras discriminate between good and evil, but they do not know the true essence of reality. They do not know the true essence of reality without the Guru; they do not know the true essence of reality. The world is asleep in the three modes and doubt; it passes the night of its life sleeping. Those humble beings remain awake and aware, within whose minds, by Guru’s Grace, the Lord abides; they chant the Ambrosial Word of the Guru’s Bani. Says Nanak, they alone obtain the essence of reality, who night and day remain lovingly absorbed in the Lord; they pass the night of their life awake and aware. || 27 ||

He nourished us in the mother’s womb; why forget Him from the mind? Why forget from the mind such a Great Giver, who gave us sustenance in the fire of the womb? Nothing can harm one, whom the Lord inspires to embrace His Love. He Himself is the love, and He Himself is the embrace; the Gurmukh contemplates Him forever. Says Nanak, why forget such a Great Giver from the mind? || 28 ||

As is the fire within the womb, so is Maya outside. The fire of Maya is one and the same; the Creator has staged this play. According to His Will, the child is born, and the family is very pleased. Love for the Lord wears off, and the child becomes attached to desires; the script of Maya runs its course. This is Maya, by which the Lord is forgotten; emotional attachment and love of duality well up. Says Nanak, by Guru’s Grace, those who enshrine love for the Lord find Him, in the midst of Maya. || 29 ||

The Lord Himself is priceless; His worth cannot be estimated. His worth cannot be estimated, even though people have grown weary of trying. If you meet such a True Guru, offer your head to Him; your selfishness and conceit will be eradicated from within. Your soul belongs to Him; remain united with Him, and the Lord will come to dwell in your mind. The Lord Himself is priceless; very fortunate are those, O Nanak, who attain to the Lord. || 30 ||

ਪੰਜਾਬੀ ਵਿਆਖਿਆ (Punjabi Explanation)

ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ) ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ । (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ । ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ) ।ਨਾਨਕ ਆਖਦਾ ਹੈ—ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ ।ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ । (ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ, ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ) ।(ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ ।ਨਾਨਕ ਆਖਦਾ ਹੈ—ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ।੨੭।

(ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ, ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ ।(ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ । (ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤਿ ਦੇਂਦਾ ਹੈ । (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ ।ਨਾਨਕ ਆਖਦਾ ਹੈ—(ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ।੨੮।

ਜਿਵੇਂ ਮਾਂ ਦੇ ਪੇਟ ਵਿਚ ਅੱਗ ਹੈ ਤਿਵੇਂ ਬਾਹਰ ਜਗਤ ਵਿਚ ਮਾਇਆ (ਦੁਖਦਾਈ) ਹੈ । ਮਾਇਆ ਤੇ ਅੱਗ ਇਕੋ ਜਿਹੀਆਂ ਹੀ ਹਨ, ਕਰਤਾਰ ਨੇ ਐਸੀ ਹੀ ਖੇਡ ਰਚ ਦਿੱਤੀ ਹੈ ।ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਜੀਵ ਪੈਦਾ ਹੁੰਦਾ ਹੈ ਪਰਵਾਰ ਵਿਚ ਪਿਆਰਾ ਲੱਗਦਾ ਹੈ (ਪਰਵਾਰ ਦੇ ਜੀਵ ਉਸ ਨਵੇਂ ਜੰਮੇ ਬਾਲ ਨੂੰ ਪਿਆਰ ਕਰਦੇ ਹਨ, ਇਸ ਪਿਆਰ ਵਿਚ ਫਸ ਕੇ ਉਸ ਦੀ ਪ੍ਰਭੂ-ਚਰਨਾਂ ਨਾਲੋਂ) ਪ੍ਰੀਤ ਦੀ ਤਾਰ ਟੁੱਟ ਜਾਂਦੀ ਹੈ, ਮਾਇਆ ਦੀ ਤ੍ਰਿਸ਼ਨਾ ਆ ਚੰਬੜਦੀ ਹੈ, ਮਾਇਆ (ਉਸ ਉਤੇ) ਆਪਣਾ ਜ਼ੋਰ ਪਾ ਲੈਂਦੀ ਹੈ ।ਮਾਇਆ ਹੈ ਹੀ ਐਸੀ ਕਿ ਇਸ ਦੀ ਰਾਹੀਂ ਰੱਬ ਭੁੱਲ ਜਾਂਦਾ ਹੈ, (ਦੁਨੀਆ ਦਾ) ਮੋਹ ਪੈਦਾ ਹੋ ਜਾਂਦਾ ਹੈ, (ਰੱਬ ਤੋਂ ਬਿਨਾ) ਹੋਰ ਹੋਰ ਪਿਆਰ ਉਪਜ ਪੈਂਦਾ ਹੈ (ਫਿਰ ਅਜੇਹੀ ਹਾਲਤ ਵਿਚ ਆਤਮਕ ਆਨੰਦ ਕਿਥੋਂ ਮਿਲੇ?)ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਬੰਦਿਆਂ ਦੀ ਪ੍ਰੀਤ ਦੀ ਡੋਰ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹਨਾਂ ਨੂੰ ਮਾਇਆ ਵਿਚ ਵਰਤਦਿਆਂ ਹੀ (ਆਤਮਕ ਆਨੰਦ) ਮਿਲ ਪੈਂਦਾ ਹੈ ।(ਜਦ ਤਕ ਪਰਮਾਤਮਾ ਦਾ ਮਿਲਾਪ ਨਾ ਹੋਵੇ ਤਦ ਤਕ ਆਨੰਦ ਨਹੀਂ ਮਾਣਿਆ ਜਾ ਸਕਦਾ, ਪਰ) ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਪਰਮਾਤਮਾ (ਧਨ ਆਦਿਕ) ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ । ਜੀਵ ਖਪ ਖਪ ਕੇ ਹਾਰ ਗਏ, ਕਿਸੇ ਨੂੰ (ਧਨ ਆਦਿਕ) ਕੀਮਤ ਦੇ ਕੇ ਪਰਮਾਤਮਾ ਨਹੀਂ ਮਿਲਿਆ ।(ਹਾਂ,) ਜੇ ਅਜੇਹਾ ਗੁਰੂ ਮਿਲ ਪਏ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਆਪਾ-ਭਾਵ ਨਿਕਲ ਜਾਏ (ਤੇ ਜਿਸ ਗੁਰੂ ਦੇ ਮਿਲਿਆਂ) ਜੀਵ ਉਸ ਹਰੀ ਦੇ ਚਰਨਾਂ ਵਿਚ ਜੁੜਿਆ ਰਹੇ ਉਹ ਹਰੀ ਉਸ ਦੇ ਮਨ ਵਿਚ ਵੱਸ ਪਏ ਜਿਸ ਦਾ ਇਹ ਪੈਦਾ ਕੀਤਾ ਹੋਇਆ ਹੈ, ਤਾਂ ਉਸ ਗੁਰੂ ਦੇ ਅੱਗੇ ਆਪਣਾ ਸਿਰ ਭੇਟ ਕਰ ਦੇਣਾ ਚਾਹੀਦਾ ਹੈ (ਆਪਣਾ ਆਪ ਅਰਪਣ ਕਰ ਦੇਣਾ ਚਾਹੀਦਾ ਹੈ)ਹੇ ਨਾਨਕ! ਪਰਮਾਤਮਾ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਕੀਮਤ ਤੋਂ ਨਹੀਂ ਮਿਲਦਾ, ਪਰ) ਪਰਮਾਤਮਾ ਜਿਨ੍ਹਾਂ ਨੂੰ (ਗੁਰੂ ਦੇ) ਲੜ ਲਾ ਦੇਂਦਾ ਹੈ ਉਹਨਾਂ ਦੇ ਭਾਗ ਜਾਗ ਪੈਂਦੇ ਹਨ (ਉਹ ਆਤਮਕ ਆਨੰਦ ਮਾਣਦੇ ਹਨ)।੩੦।

Source: SGPC Official; BaniDB · Read Ang 920 in Sri Guru Granth Sahib Ji

On this day in earlier years

  • Monday, 04 April 2022 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Sunday, 04 April 2021 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang
  • Saturday, 04 April 2020 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Thursday, 04 April 2019 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 713 · Raag Jaithsree
  • Wednesday, 04 April 2018 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 778 · Raag Soohee
  • Tuesday, 04 April 2017 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree