ਹੁਕਮਨਾਮਾ ਸਾਹਿਬ

Hukamnama Sahib

Wednesday, 05 April 2023

ਬੁੱਧਵਾਰ, ੨੩ ਚੇਤ (ਸੰਮਤ ੫੫੫ ਨਾਨਕਸ਼ਾਹੀ)

Ang 645 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

satigur te jo muh fire se badhe dhukh sahaeh ||

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

fir fir milan na painee ja(n)meh tai mar jaeh ||

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

sahasaa rog na chhoddiee dhukh hee meh dhukh paeh ||

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥

naanak nadharee bakhas leh sabadhe mel milaeh ||1||

ਮਃ ੩ ॥

mahalaa teejaa ||

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

jo satigur te muh fire tinaa Thaur na Thaau ||

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

jiau chhuTaR ghar ghar firai dhuhachaaran badhanaau ||

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥

naanak gurmukh bakhase'eeh se satigur mel milaau ||2||

ਪਉੜੀ ॥

pauRee ||

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

jo seveh sat muraar se bhavajal tar giaa ||

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

jo boleh har har naau tin jam chhadd giaa ||

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

se dharageh paidhe jaeh jinaa har jap liaa ||

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

har seveh seiee purakh jinaa har tudh miaa ||

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

gun gaavaa piaare nit gurmukh bhram bhau giaa ||7||

English Translation

SHALOK THIRD MEHL:

Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 ||

THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 ||

PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

ਪੰਜਾਬੀ ਵਿਆਖਿਆ (Punjabi Explanation)

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

Source: SGPC Official; BaniDB · Read Ang 645 in Sri Guru Granth Sahib Ji

On this day in earlier years

  • Tuesday, 05 April 2022 ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ Ang 819 · Raag Bilaaval
  • Monday, 05 April 2021 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653 · Raag Sorath
  • Sunday, 05 April 2020 ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ Ang 618 · Raag Sorath
  • Friday, 05 April 2019 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 727 · Raag Todee
  • Thursday, 05 April 2018 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree
  • Wednesday, 05 April 2017 ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ Ang 714 · Raag Todee