ਹੁਕਮਨਾਮਾ ਸਾਹਿਬ
Hukamnama Sahib
Monday, 17 April 2023
ਸੋਮਵਾਰ, ੪ ਵੈਸਾਖ (ਸੰਮਤ ੫੫੫ ਨਾਨਕਸ਼ਾਹੀ)
Ang 520 · Raag Sorath · Guru Arjan Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੫ ॥
soraTh mahalaa panjavaa ||
ਸਤਿਗੁਰ ਪੂਰੇ ਭਾਣਾ ॥
satigur poore bhaanaa ||
ਤਾ ਜਪਿਆ ਨਾਮੁ ਰਮਾਣਾ ॥
taa japiaa naam ramaanaa ||
ਗੋਬਿੰਦ ਕਿਰਪਾ ਧਾਰੀ ॥
gobi(n)dh kirapaa dhaaree ||
ਪ੍ਰਭਿ ਰਾਖੀ ਪੈਜ ਹਮਾਰੀ ॥੧॥
prabh raakhee paij hamaaree ||1||
ਹਰਿ ਕੇ ਚਰਨ ਸਦਾ ਸੁਖਦਾਈ ॥
har ke charan sadhaa sukhadhaiee ||
ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
jo ichheh soiee fal paaveh birathee aas na jaiee ||1|| rahaau ||
ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥
kirapaa kare jis praanapat dhaataa soiee sa(n)t gun gaavai ||
ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥
prem bhagat taa kaa man leenaa paarabraham man bhaavai ||2||
ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥
aaTh pahar har kaa jas ravanaa bikhai Thagauree laathee ||
ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥
sa(n)g milai leeaa merai karatai sa(n)t saadh bhe saathee ||3||
ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥
kar geh leene sarabas dheene aapeh aap milaiaa ||
ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
kahu naanak sarab thok pooran pooraa satigur paiaa ||4||15||79||
English Translation
SHALOK, FIFTH MEHL:
Crossing the stream, my foot does not get stuck — I am filled with love for You. O Lord, my heart is attached to Your Feet; the Lord is Nanak’s raft and boat. || 1 ||
FIFTH MEHL: The sight of them banishes my evil-mindedness; they are my only true friends. I have searched the whole world; O servant Nanak, how rare are such persons! || 2 ||
PAUREE: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. || 9 ||
ਪੰਜਾਬੀ ਵਿਆਖਿਆ (Punjabi Explanation)
(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।
ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।
(ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ।੯।
Source: SGPC Official; BaniDB · Read Ang 520 in Sri Guru Granth Sahib Ji