ਹੁਕਮਨਾਮਾ ਸਾਹਿਬ

Hukamnama Sahib

Tuesday, 18 April 2023

ਮੰਗਲਵਾਰ, ੫ ਵੈਸਾਖ (ਸੰਮਤ ੫੫੫ ਨਾਨਕਸ਼ਾਹੀ)

Ang 628 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੫ ॥

salok mahalaa panjavaa ||

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

nadhee tara(n)dhaRee maiddaa khoj na khu(n)bhai ma(n)jh muhabat teree ||

ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

tau seh charanee maiddaa heeaRaa seetam har naanak tulahaa beRee ||1||

ਮਃ ੫ ॥

mahalaa panjavaa ||

ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥

jin(h)aa dhisa(n)dhaRiaa dhuramat va(n)n(j)ai mitr asaaddaRe seiee ||

ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

hau ddooddedhee jag sabaiaa jan naanak virale keiee ||2||

ਪਉੜੀ ॥

pauRee ||

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥

aavai saahib chit teriaa bhagataa ddiThiaa ||

ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥

man kee kaTeeaai mail saadhasa(n)g vuThiaa ||

ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥

janam maran bhau kaTeeaai jan kaa sabadh jap ||

ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥

ba(n)dhan kholani(h) sa(n)t dhoot sabh jaeh chhap ||

ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥

tis siau laini(h) ra(n)g jis dhee sabh dhaareeaa ||

ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥

uoochee hoo(n) uoochaa thaan agam apaareeaa ||

ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥

rain dhinas kar joR saas saas dhiaaieeaai ||

ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

jaa aape hoi dhiaal taa(n) bhagat sa(n)g paieeaai ||9||

English Translation

SORAT’H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 ||

The Lord’s feet are forever peace-giving. Whatever fruit one desires, he receives; his hopes shall not go in vain. || 1 || Pause ||

That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 ||

Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 ||

Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧।

ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

Source: SGPC Official; BaniDB · Read Ang 628 in Sri Guru Granth Sahib Ji

On this day in earlier years

  • Monday, 18 April 2022 ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ Ang 711
  • Sunday, 18 April 2021 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Saturday, 18 April 2020 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 778 · Raag Soohee
  • Thursday, 18 April 2019 ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ Ang 663 · Raag Sorath
  • Wednesday, 18 April 2018 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Tuesday, 18 April 2017 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree