ਹੁਕਮਨਾਮਾ ਸਾਹਿਬ

Hukamnama Sahib

Sunday, 30 April 2023

ਐਤਵਾਰ, ੧੭ ਵੈਸਾਖ (ਸੰਮਤ ੫੫੫ ਨਾਨਕਸ਼ਾਹੀ)

Ang 658 · Raag Sorath · Bhagat Ravi Daas Ji

Reading: Permalink

ਗੁਰਮੁਖੀ (Gurmukhi)

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

jau ham baa(n)dhe moh faas ham prem badhan tum baadhe ||

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥

apane chhooTan ko jatan karahu ham chhooTe tum aaraadhe ||1||

ਮਾਧਵੇ ਜਾਨਤ ਹਹੁ ਜੈਸੀ ਤੈਸੀ ॥

maadhave jaanat hahu jaisee taisee ||

ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥

ab kahaa karahuge aaisee ||1|| rahaau ||

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥

meen pakar faa(n)kio ar kaaTio raa(n)dh keeo bahu baanee ||

ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥

kha(n)dd kha(n)dd kar bhojan keeno tuoo na bisario paanee ||2||

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

aapan baapai naahee kisee ko bhaavan ko har raajaa ||

ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥

moh paTal sabh jagat biaapio bhagat nahee sa(n)taapaa ||3||

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

keh ravidhaas bhagat ik baaddee ab ieh kaa siau kaheeaai ||

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

jaa kaaran ham tum aaraadhe so dhukh ajahoo saheeaai ||4||2||

English Translation

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 ||

O Lord, You know my love for You. Now, what will You do? || 1 || Pause ||

A fish is caught, cut up, and cooked it in many different ways. Bit by bit, it is eaten, but still, it does not forget the water. || 2 ||

The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 ||

Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

ਪੰਜਾਬੀ ਵਿਆਖਿਆ (Punjabi Explanation)

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।੧।

ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।

(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।੨।

ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।

ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।੪।

੨। ਸ਼ਬਦ ਦਾ ਭਾਵ:—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

Source: SGPC Official; BaniDB · Read Ang 658 in Sri Guru Granth Sahib Ji

On this day in earlier years

  • Saturday, 30 April 2022 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Friday, 30 April 2021 ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ Ang 763 · Raag Soohee
  • Thursday, 30 April 2020 ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ Ang 536 · Raag Dayv Gandhaaree
  • Tuesday, 30 April 2019 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 675 · Raag Jaithsree
  • Monday, 30 April 2018 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Sunday, 30 April 2017 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee