ਹੁਕਮਨਾਮਾ ਸਾਹਿਬ

Hukamnama Sahib

Saturday, 13 May 2023

ਸ਼ਨਿੱਚਰਵਾਰ, ੩੦ ਵੈਸਾਖ (ਸੰਮਤ ੫੫੫ ਨਾਨਕਸ਼ਾਹੀ)

Ang 662 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ॥

dhanaasaree mahalaa pehilaa ||

ਚੋਰੁ ਸਲਾਹੇ ਚੀਤੁ ਨ ਭੀਜੈ ॥

chor salaahe cheet na bheejai ||

ਜੇ ਬਦੀ ਕਰੇ ਤਾ ਤਸੂ ਨ ਛੀਜੈ ॥

je badhee kare taa tasoo na chheejai ||

ਚੋਰ ਕੀ ਹਾਮਾ ਭਰੇ ਨ ਕੋਇ ॥

chor kee haamaa bhare na koi ||

ਚੋਰੁ ਕੀਆ ਚੰਗਾ ਕਿਉ ਹੋਇ ॥੧॥

chor keeaa cha(n)gaa kiau hoi ||1||

ਸੁਣਿ ਮਨ ਅੰਧੇ ਕੁਤੇ ਕੂੜਿਆਰ ॥

sun man a(n)dhe kute kooRiaar ||

ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥

bin bole boojheeaai sachiaar ||1|| rahaau ||

ਚੋਰੁ ਸੁਆਲਿਉ ਚੋਰੁ ਸਿਆਣਾ ॥

chor suaaliau chor siaanaa ||

ਖੋਟੇ ਕਾ ਮੁਲੁ ਏਕੁ ਦੁਗਾਣਾ ॥

khoTe kaa mul ek dhugaanaa ||

ਜੇ ਸਾਥਿ ਰਖੀਐ ਦੀਜੈ ਰਲਾਇ ॥

je saath rakheeaai dheejai ralai ||

ਜਾ ਪਰਖੀਐ ਖੋਟਾ ਹੋਇ ਜਾਇ ॥੨॥

jaa parakheeaai khoTaa hoi jai ||2||

ਜੈਸਾ ਕਰੇ ਸੁ ਤੈਸਾ ਪਾਵੈ ॥

jaisaa kare su taisaa paavai ||

ਆਪਿ ਬੀਜਿ ਆਪੇ ਹੀ ਖਾਵੈ ॥

aap beej aape hee khaavai ||

ਜੇ ਵਡਿਆਈਆ ਆਪੇ ਖਾਇ ॥

je vaddiaaieeaa aape khai ||

ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥

jehee surat tehai raeh jai ||3||

ਜੇ ਸਉ ਕੂੜੀਆ ਕੂੜੁ ਕਬਾੜੁ ॥

je sau kooReeaa kooR kabaaR ||

ਭਾਵੈ ਸਭੁ ਆਖਉ ਸੰਸਾਰੁ ॥

bhaavai sabh aakhau sa(n)saar ||

ਤੁਧੁ ਭਾਵੈ ਅਧੀ ਪਰਵਾਣੁ ॥

tudh bhaavai adhee paravaan ||

ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

naanak jaanai jaan sujaan ||4||4||6||

English Translation

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 ||

O Nanak, if there is silver in it, then everyone proclaims, “It is genuine, it is genuine.” || 1 || Pause ||

The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 ||

He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 ||

One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

ਪੰਜਾਬੀ ਵਿਆਖਿਆ (Punjabi Explanation)

ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ)।੧।ਰਹਾਉ।

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥

Source: SGPC Official; BaniDB · Read Ang 662 in Sri Guru Granth Sahib Ji

On this day in earlier years

  • Friday, 13 May 2022 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Thursday, 13 May 2021 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Wednesday, 13 May 2020 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Monday, 13 May 2019 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 727 · Raag Sorath
  • Sunday, 13 May 2018 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Saturday, 13 May 2017 ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ Ang 860 · Raag Gond