ਹੁਕਮਨਾਮਾ ਸਾਹਿਬ

Hukamnama Sahib

Thursday, 08 June 2023

ਵੀਰਵਾਰ, ੨੫ ਜੇਠ (ਸੰਮਤ ੫੫੫ ਨਾਨਕਸ਼ਾਹੀ)

Ang 544 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੫ ॥

bihaagaRaa mahalaa panjavaa ||

ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥

har charan sarovar teh karahu nivaas manaa ||

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥

kar majan har sare sabh kilabikh naas manaa ||

ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥

kar sadhaa majan gobi(n)dh sajan dhukh a(n)dheraa naase ||

ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥

janam maran na hoi tis kau kaTai jam ke faase ||

ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥

mil saadhasa(n)ge naam ra(n)ge tahaa pooran aaso ||

ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

binava(n)t naanak dhaar kirapaa har charan kamal nivaaso ||1||

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥

teh anadh binodh sadhaa anahadh jhunakaaro raam ||

ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥

mil gaaveh sa(n)t janaa prabh kaa jaikaaro raam ||

ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥

mil sa(n)t gaaveh khasam bhaaveh har prem ras ra(n)g bhi(n)neeaa ||

ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥

har laabh paiaa aap miTaiaa mile chiree vichhu(n)niaa ||

ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ ॥

geh bhujaa leene dhiaa keen(h)e prabh ek agam apaaro ||

ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥

binava(n)t naanak sadhaa niramal sach sabadh run jhunakaaro ||2||

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥

sun vaddabhaageeaa har a(n)mirat baanee raam ||

ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥

jin kau karam likhee tis ridhai samaanee raam ||

ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥

akath kahaanee tinee jaanee jis aap prabh kirapaa kare ||

ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥

amar theeaa fir na mooaa kal kalesaa dhukh hare ||

ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥

har saran paiee taj na jaiee prabh preet man tan bhaanee ||

ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥

binava(n)t naanak sadhaa gaieeaai pavitr a(n)mirat baanee ||3||

ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥

man tan galat bhe kichh kahan na jaiee raam ||

ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥

jis te upajiaRaa tin leeaa samaiee raam ||

ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥

mil braham jotee ot potee udhak udhak samaiaa ||

ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥

jal thal maheeal ek raviaa neh dhoojaa dhirasaTaiaa ||

ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥

ban tiran tirabhavan poor pooran keemat kahan na jaiee ||

ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

binava(n)t naanak aap jaanai jin eh banat banaiee ||4||2||5||

English Translation

BIHAAGRAA, FIFTH MEHL:

The Lord’s Feet are the Pools of Ambrosial Nectar; dwell there, O my mind. Take your cleansing bath in the Ambrosial Pool of the Lord, and all your sins shall be wiped away, O my mind. Take your cleansing in the Lord of the Universe forever, O friends, and the pain of darkness shall be dispelled. Birth and death shall not hold you, and the noose of Death shall be cut away. So join the Saadh Sangat, the Company of the Holy, and be imbued with the Naam, the Name of the Lord; there, your hopes shall be fulfilled. Prays Nanak, shower Your Mercy upon me, Lord, that I might dwell at Your Lotus Feet. || 1 ||

There is bliss and ecstasy there always, and the unstruck celestial melody resounds there. Meeting together, the humble Saints sing God’s Praises, and celebrate His Victory. Meeting together, the Saints sing the Praises of the Lord and Master; they are pleasing to the Lord, and drenched with the sublime essence of His love and affection. They earn the profit of the Lord, eradicate self-conceit, and meet Him, from whom they were separated for so long. Taking them by the arm, He makes them His own; God, the One, Inaccessible and Infinite, bestows His kindness. Prays Nanak, forever immaculate are those who vibrate and resonate with the True Word of the Shabad. || 2 ||

Listen, O most fortunate ones, to the Ambrosial Bani, the Word of the Lord. Only one who has such pre-ordained karma, has it enter into the heart. The Unspoken Speech is known only by those unto whom God grants His Grace. They become immortal, and shall not die again; their troubles, disputes and pains are dispelled. They find the Sanctuary of the Lord; they do not forsake Him, and do not leave. God’s Love is pleasing to their minds and bodies. Prays Nanak, sing forever the Sacred Ambrosial Bani of the Word. || 3 ||

My mind and body are intoxicated — I cannot describe it. From Him I originated, and into Him I shall merge once again. I am absorbed into God’s Light, through and through, like water merging into water. The One permeates the water, the land and the sky — I do not see any other. He is totally permeating the forests, the fields and the three worlds. I cannot express His worth. Prays Nanak, He Himself knows — the One who created this creation. || 4 || 2 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ । ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ । ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ । (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ । ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ । ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ ।ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।੧।

ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ । ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ । ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ । ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ । ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।੨।

ਹੇ ਭਾਗਾਂ ਵਾਲੇ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਸੁਣਿਆ ਕਰ । ਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ । ਜਿਸ ਜਿਸ ਮਨੁੱਖ ਉੱਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦੇ ਹਨ ।(ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦਾ ਹੈ) ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਆਪਣੇ ਅੰਦਰੋਂ) ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ, ਉਹ ਮਨੁੱਖ ਉਸ ਪਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੇਹੜਾ ਕਦੇ ਛੱਡ ਕੇ ਨਹੀਂ ਜਾਂਦਾ, ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤਿ ਪਿਆਰੀ ਲੱਗਣ ਲੱਗ ਪੈਂਦੀ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ।੩।

(‘ਅੰਮ੍ਰਿਤ ਬਾਣੀ’ ਦੀ ਬਰਕਤਿ ਨਾਲ ਮਨੁੱਖ ਦਾ) ਮਨ ਤੇ ਹਿਰਦਾ (ਪਰਮਾਤਮਾ ਦੀ ਯਾਦ ਵਿਚ ਇਸ ਤਰ੍ਹਾਂ) ਮਸਤ ਹੋ ਜਾਂਦਾ ਹੈ ਕਿ (ਇਸ ਦੀ ਬਾਬਤ) ਕੁਝ ਦੱਸਿਆ ਨਹੀਂ ਜਾ ਸਕਦਾ, (ਬੱਸ! ਇਹ ਹੀ ਕਿਹਾ ਜਾ ਸਕਦਾ ਹੈ ਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ ਉਸ ਨੇ (ਉਸ ਨੂੰ) ਆਪਣੇ ਵਿਚ ਮਿਲਾ ਲਿਆ । ਤਾਣੇ ਪੇਟੇ ਵਾਂਗ ਪਰਮਾਤਮਾ ਦੀ ਜੋਤਿ ਵਿਚ ਮਿਲ ਕੇ (ਉਹ ਇਉਂ ਹੋ ਗਿਆ ਜਿਵੇਂ) ਪਾਣੀ ਵਿਚ ਪਾਣੀ ਮਿਲ ਜਾਂਦਾ ਹੈ । (ਫਿਰ ਉਸ ਮਨੁੱਖ ਨੂੰ) ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ । ਉਸ ਮਨੁੱਖ ਨੂੰ ਪਰਮਾਤਮਾ ਜੰਗਲ ਵਿਚ, ਘਾਹ (ਦੇ ਹਰੇਕ ਤੀਲੇ) ਵਿਚ, ਸਾਰੇ ਸੰਸਾਰ ਵਿਚ ਵਿਆਪਕ ਜਾਪਦਾ ਹੈ (ਉਸ ਮਨੁੱਖ ਦੀ ਆਤਮਕ ਅਵਸਥਾ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ । ਨਾਨਕ ਬੇਨਤੀ ਕਰਦਾ ਹੈ—ਜਿਸ ਪਰਮਾਤਮਾ ਨੇ (ਉਸ ਮਨੁੱਖ ਦੀ ਆਤਮਕ ਅਵਸਥਾ ਦੀ) ਇਹ ਖੇਡ ਬਣਾ ਦਿੱਤੀ ਉਹ ਆਪ ਹੀ ਉਸ ਨੂੰ ਸਮਝਦਾ ਹੈ।੪।੨।੫।

Source: SGPC Official; BaniDB · Read Ang 544 in Sri Guru Granth Sahib Ji

On this day in earlier years

  • Wednesday, 08 June 2022 ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ Ang 807 · Raag Bilaaval
  • Tuesday, 08 June 2021 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 08 June 2020 ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ Ang 809 · Raag Bilaaval
  • Saturday, 08 June 2019 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 704 · Raag Dhanaasree
  • Friday, 08 June 2018 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Thursday, 08 June 2017 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa