ਹੁਕਮਨਾਮਾ ਸਾਹਿਬ

Hukamnama Sahib

Friday, 09 June 2023

ਸ਼ੁੱਕਰਵਾਰ, ੨੬ ਜੇਠ (ਸੰਮਤ ੫੫੫ ਨਾਨਕਸ਼ਾਹੀ)

Ang 525 · Raag Gujri · Bhagat Ravi Daas Ji

Reading: Permalink

ਗੁਰਮੁਖੀ (Gurmukhi)

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

goojaree sree ravidhaas jee ke padhe ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੂਧੁ ਤ ਬਛਰੈ ਥਨਹੁ ਬਿਟਾਰਿਓ ॥

dhoodh ta bachharai thanahu biTaario ||

ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥

fool bhavar jal meen bigaario ||1||

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥

maiee gobi(n)dh poojaa kahaa lai charaavau ||

ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

avar na fool anoop na paavau ||1|| rahaau ||

ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥

mailaagar berhe hai bhuia(n)gaa ||

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

bikh a(n)mrit baseh ik sa(n)gaa ||2||

ਧੂਪ ਦੀਪ ਨਈਬੇਦਹਿ ਬਾਸਾ ॥

dhoop dheep nieebedheh baasaa ||

ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

kaise pooj kareh teree dhaasaa ||3||

ਤਨੁ ਮਨੁ ਅਰਪਉ ਪੂਜ ਚਰਾਵਉ ॥

tan man arapau pooj charaavau ||

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

gur parasaadh nira(n)jan paavau ||4||

ਪੂਜਾ ਅਰਚਾ ਆਹਿ ਨ ਤੋਰੀ ॥

poojaa arachaa aaeh na toree ||

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

keh ravidhaas kavan gat moree ||5||1||

English Translation

GUJRI, PADAS OF RAVI DAAS JEE, THIRD HOUSE:

ONE UNIVERSAL CREATOR GOD. BY THE GRACE OF THE TRUE GURU:

The calf has contaminated the milk in the breasts. The bumble bee has contaminated the flower, and the fish the water. || 1 ||

O mother, where shall I find any offering for the Lord’s worship? I cannot find any other flowers worthy of the incomparable Lord. || 1 || Pause ||

The snakes encircle the sandalwood trees. Poison and nectar dwell there together. || 2 ||

Even with incense, lamps, offerings of food and fragrant flowers, how are Your slaves to worship You? || 3 ||

I dedicate and offer my body and mind to You. By Guru’s Grace, I attain the immaculate Lord. || 4 ||

I cannot worship You, nor offer You flowers. Says Ravi Daas, what shall my condition be hereafter? || 5 || 1 ||

ਪੰਜਾਬੀ ਵਿਆਖਿਆ (Punjabi Explanation)

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।

ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।

ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।

ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।

੧। ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।

Source: SGPC Official; BaniDB · Read Ang 525 in Sri Guru Granth Sahib Ji

On this day in earlier years

  • Thursday, 09 June 2022 ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ Ang 802 · Raag Bilaaval
  • Wednesday, 09 June 2021 ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ Ang 763 · Raag Soohee
  • Tuesday, 09 June 2020 ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ Ang 589 · Raag Vadhans
  • Sunday, 09 June 2019 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 654 · Raag Jaithsree
  • Saturday, 09 June 2018 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Friday, 09 June 2017 ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ Ang 464 · Raag Aasaa